ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਬਾਅਦ ਹੁਣ ਉਨ੍ਹਾਂ ਦੀ ਧੀ ਪ੍ਰਿਯੰਕਾ ਗਾਂਧੀ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਕੋਰੋਨਾ ਰਿਪੋਰਟ ਆਉਣ ਮਗਰੋਂ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ।
ਉਨ੍ਹਾਂ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਸੂਚਨਾ ਦੀ ਸੂਚਨਾ ਇੱਕ ਟਵੀਟ ਰਾਹੀਂ ਦਿੱਤੀ। ਟਵੀਟ ਰਾਹੀਂ ਉਨ੍ਹਾਂ ਸੰਪਰਕ ਵਿੱਚ ਆਏ ਲੋਕਾਂ ਨੂੰ ਲੋੜੀਂਦੀ ਸਾਵਧਆਨੀ ਵਰਤਣ ਤੇ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿ ਹਲਕੇ ਲੱਛਣਾਂ ਦੇ ਨਾਲ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਮੈਂ ਖੁਦ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ।
ਹੁਣ ਪ੍ਰਿਯੰਕਾ ਕੋਰੋਨਾ ਪਾਜ਼ੀਟਿਵ ਹੋਣ ਨਾਲ ਚਿੰਤਾਵਾਂ ਵਧ ਗਈਆਂ ਹਨ। ਉਹ ਯੂਪੀ ਵਿੱਚ ਨਵ ਸੰਕਲਪ ਸ਼ਿਵਿਰ ਵਿੱਚ ਸ਼ਾਮਲ ਹੋਏ ਸਨ। ਮੀਟਿੰਗ ਵਿੱਚ ਸ਼ਾਮਲ ਹੋਰ ਨੇਤਾਵਾਂ ਦੇ ਵੀ ਕੋਰੋਨਾ ਦੀ ਲਪੇਟ ਵਿੱਚ ਆਉਣ ਦਾ ਡਰ ਹੈ।
ਪ੍ਰਿਯੰਕਾ ਰਾਜਧਾਨੀ ਲਖਨਊ ਵਿੱਚ ਹੋ ਰਹੇ ਨਵ ਸੰਕਲਪ ਸ਼ਿਵਿਰ ਤੋਂ ਵੀ ਛੇਤੀ ਵਾਪਸ ਚਲੇ ਗਏ ਸਨ। ਖਬਰ ਹੈ ਕਿ ਬੁੱਧਵਾਰ ਰਾਤ ਉਹ ਸੜਕ ਦੇ ਰਸਤਿਓਂ ਦਿੱਲੀ ਚਲੇ ਗਏ ਸਨ। ਹਾਲਾਂਕਿ ਉਸ ਦੌਰਾਨ ਉਨ੍ਹਾਂ ਦੀ ਵਾਪਸੀ ਦਾ ਕਾਰਨ ਨਹੀਂ ਦੱਸਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸੋਨੀਆ ਗਾਂਧੀ ਕੋਰੋਨਾ ਪਾਜ਼ਿਟ
ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਪੀ.ਐੱਮ. ਮੋਦੀ ਨੇ ਵੀ ਉਨ੍ਹਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ। ਦੂਜੇ ਪਾਸੇ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਗੱਲ ਪੁਸ਼ਟੀ ਕੀਤੀ ਸੀ ਕਿ ਕੋਰੋਨਾ ਪਾਜ਼ੀਟਿਵ ਹੋਣ ਦੇ ਬਾਵਜੂਦ ਕਾਂਗਰਸ ਪ੍ਰਧਾਨ 8 ਜੂਨ ਨੂੰ ਈਡੀ ਅੱਗੇ ਪੇਸ਼ ਹੋਣਗੇ।