ਪੰਜਾਬ ਵਿਚ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਹਨ। ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 6 ਜੂਨ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ।
ਭਾਜਪਾ ਇਸ ਸੀਟ ‘ਤੇ ਸੁਨੀਲ ਜਾਖੜ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਟਿਕਟ ਦੇਣ ‘ਤੇ ਵਿਚਾਰ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਸੀਟ ’ਤੇ ਪੰਥਕ ਉਮੀਦਵਾਰ ਖੜ੍ਹੇ ਕਰਨ ਦੇ ਹੱਕ ਵਿੱਚ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਕਾਂਗਰਸ ਇਸ ਸੀਟ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਮੈਦਾਨ ਵਿਚ ਉਤਾਰਨ ਦੇ ਹੱਕ ਵਿਚ ਹਨ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੂਜੇ ਪਾਸੇ ਧੂਰੀ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਦਲਬੀਰ ਸਿੰਘ ਗੋਲਡੀ ਵੀ ਟਿਕਟ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਇਹ ਸੀਟ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਅਤੇ ਜਿੱਤਣ ਤੋਂ ਬਾਅਦ ਖਾਲੀ ਹੋਈ ਸੀ। ਮੌਜੂਦਾ ਮੁੱਖ ਮੰਤਰੀ ਮਾਨ 2014 ਅਤੇ 2019 ਵਿੱਚ ਸੰਗਰੂਰ ਤੋਂ ਜਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: