ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿਚ ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਇਲਾਜ ਅਧੀਨ ਔਰਤ ਨੂੰ ਉਸ ਦੇ ਹੀ ਪਤੀ ਨੇ ਜਾਨ ਤੋਂ ਮਾਰ ਦਿੱਤਾ। ਇਸ ਘਟਨਾ ਦੀ ਹਸਪਤਾਲ ਸਟਾਫ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਵਿਅਕਤੀ ਆਪਣੀ ਪਤਨੀ ‘ਤੇ ਸ਼ੱਕ ਕਰਦਾ ਸੀ। ਇਸੇ ਕਾਰਨ ਉਸ ਨੇ ਪਤਨੀ ਦਾ ਕਤਲ ਕਰ ਦਿੱਤਾ।
ਔਰਤ ਨੇ 4 ਦਿਨ ਪਹਿਲਾਂ ਹੀ ਲੜਕੇ ਨੂੰ ਜਨਮ ਦਿੱਤਾ ਹੈ। ਘਟਨਾ ਦੀ ਸੂਚਨਾ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ 24 ਸਾਲ ਪਤਨੀ ਮਨਜੀਤ ਸਿੰਘ ਨਿਵਾਸੀ ਪਿੰਡ ਕੇਸਰਪੁਰ ਵਜੋਂ ਹੋਈ। ਮ੍ਰਿਤਕਾ ਦਾ ਸੀਜੇਰੀਅਮ ਆਪ੍ਰੇਸ਼ਨ ਹੋਇਆ ਸੀ।
ਦੋਵਾਂ ਦਾ ਕੁਝ ਸਾਲ ਪਹਿਲਾਂ ਲਵਮੈਰਿਜ ਹੋਈ ਸੀ। ਪਹਿਲਾਂ ਵੀ ਇੱਕ ਬੇਟਾ ਹੈ। ਡੀਐੱਸਪੀ ਸਬ-ਡਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਦੇ ਪ੍ਰਾਈਵੇਟ ਰੂਮ 4 ਵਿਚ ਸ਼ਨੀਵਾਰ ਸਵੇਰੇ ਲਗਭਗ 6 ਵਜੇ ਮਨਜੀਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਦਬਾ ਕੇ ਹੱਤਿਆ ਕਰ ਦਿੱਤੀ।
ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੋਸ਼ੀ ਮਨਜੀਤ ਸਿੰਘ ਆਪਣੀ ਪਤਨੀ ‘ਤੇ ਸ਼ੱਕ ਕਰਦਾ ਸੀ। ਇਸੇ ਕਾਰਨ ਉਸ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: