ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਸਿਰਫ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਸੋਗ ਦੀ ਲਹਿਰ ਹੈ। ਅਜਿਹਾ ਹੀ ਇਕ ਵੀਡੀਓ ਨਾਈਜੀਰੀਆ ਦੇ ਮਸ਼ਹੂਰ ਰੈਪਰ ਬਰਨਾ ਬੁਆਏ ਦਾ ਸਾਹਮਣੇ ਆਇਆ ਹੈ। ਲਾਈਵ ਸ਼ੋਅ ਦੌਰਾਨ ਉਹ ਸਿੱਧੂ ਮੂਸੇਵਾਲਾ ਦਾ ਨਾਂ ਲੈਂਦੇ ਹੋਏ ਭਾਵੁਕ ਹੋ ਗਏ। ਇਥੋਂ ਤੱਕ ਕਿ ਉਨ੍ਹਾਂ ਦਾ ਰੋਣਾ ਨਿਕਲ ਗਿਆ। ਉਨ੍ਹਾਂ ਨੇ ਬਾਅਦ ਵਿਚ ਮੂਸੇਵਾਲਾ ਦੇ ਸਿਗਨੇਟਰ ਸਟਾਈਲ ਯਾਨੀ ਪੱਟ ‘ਤੇ ਥਾਪੀ ਮਾਰ ਉਸ ਨੂੰ ਸ਼ਰਧਾਂਜਲੀ ਦਿੱਤੀ।
ਸਿੱਧੂ ਮੂਸੇਵਾਲਾ ਤੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਮਿਕਸਟੇਪ ਵਿਚ ਕੰਮ ਕਰ ਰਹੇ ਸਨ। ਮੂਸੇਵਾਲਾ ਦੀ ਹੱਤਿਆ ਦੇ ਬਾਅਦ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਪਾਈ ਸੀ ਕਿ ਹੁਣ ਸਵਰਗ ਵਿਚ ਮਿਕਸਟੇਪ ਦਾ ਸੁਪਨਾ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਮੂਸੇਵਾਲਾ ਨੇ ਮੈਨੂੰ ਪ੍ਰੇਰਣਾ ਦਿੱਤੀ। ਇਕ ਲੀਜੈਂਡ ਦੀ ਮੌਤ ਹੋਈ ਹੈ। ਉਨ੍ਹਾਂ ਨੇ ਮੂਸੇਵਾਲਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਦੇ ਨਹੀਂ ਭੁਲ ਸਕਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਆਪਣੇ ਪੁੱਤ ਨੂੰ ਸਿਗਨੇਚਰ ਸਟਾਈਲ ਵਿਚ ਵਿਦਾਈ ਦਿੱਤੀ ਸੀ। 30 ਮਈ ਨੂੰ ਮੂਸੇਵਾਲਾ ਦੇ ਅੰਤਿਮ ਸਸਕਾਰ ਮੌਕੇ ਪਿਤਾ ਪ੍ਰਸ਼ੰਸਕਾਂ ਦੀ ਭੀੜ ਦੇਖ ਭਾਵੁਕ ਹੋ ਗਿਆ। ਇਸ ਦੌਰਾਨ ਉਨ੍ਹਾਂ ਨੇ ਗੱਡੀ ਵਿਚ ਖੜ੍ਹੇ ਹੋ ਕੇ ਮੂਸੇਵਾਲਾ ਦੇ ਅੰਦਾਜ਼ ਵਿਚ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।