ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸਰਪੰਚ ਮਾਤਾ ਚਰਨ ਕੌਰ ਅੱਜ ਆਪਣੇ ਪੁੱਤ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ। ਇਸ ਮਗਰੋਂ ਉਨ੍ਹਾਂ ਨੇ ਸਾਰੀਆਂ ਅਫਵਾਹਾਂ ਨੂੰ ਠੱਲ੍ਹ ਪਾਉਂਦੇ ਹੋਏ ਚੋਣ ਲੜਨ ਤੋਂ ਇਨਕਾਰ ਕੀਤਾ।
ਸਿਆਸੀ ਪਾਰਟੀਆਂ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਤਾਰਨਾ ਚਾਹੁੰਦੀਆਂ ਤੇ ਕਿਆਸ ਵੀ ਲਾਏ ਜਾ ਰਹੇ ਹਨ ਕਿ ਉਹ ਇਹ ਚੋਣਾਂ ਲੜ ਸਕਦੇ ਹਨ ਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨ੍ਹਾਂ ਸਾਰੀਆਂ ਦਾ ਅਫਵਾਹਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਮਨ ਨਹੀਂ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਗੱਲਾਂ ਨਾਲ ਦਿਲ ਦੁੱਖਦਾ ਹੈ। ਅਜੇ ਤਾਂ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਮੇਰਾ ਚੋਣਾਂ ਲੜਨ ਦਾ ਕੋਈ ਮਨ ਨਹੀਂ। ਉਨ੍ਹਾਂ ਕਿਹਾ ਕਿ 8 ਜੂਨ ਨੂੰ ਮੇਰੇ ਪੁੱਤ ਦਾ ਭੋਗ ਹੈ, ਉਸ ਦਿਨ ਸਾਰੀਆਂ ਗੱਲਾਂ ਸਾਂਝੀਆਂ ਕਰਾਂਗਾ।
ਦੱਸ ਦੇਈਏ ਕਿ ਪੰਜਾਬ ਵਿਚ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਹਨ। ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 6 ਜੂਨ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ।
ਕਾਂਗਰਸ ਇਸ ਸੀਟ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਮੈਦਾਨ ਵਿਚ ਉਤਾਰਨ ਦੇ ਹੱਕ ਵਿਚ ਹਨ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ। ਪ੍ਰਤਾਪ ਸਿੰਘ ਬਾਜਵਾ ਨੇ ਵੀ ਵੜਿੰਗ ਦੀ ਇਸ ਅਪੀਲ ਦਾ ਸਮਰਥਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























