ਪੰਜਾਬ ਵਿਚ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਭਾਜਪਾ ਨੇ ਵੀ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਨਾਂ ‘ਤੇ ਮੋਹਰ ਲਗਾਈ ਗਈ ਹੈ। ਕੇਵਲ ਸਿੰਘ ਢਿੱਲੋਂ ਕੱਲ੍ਹ ਹੀ ਕਾਂਗਰਸ ਤੋਂ ਭਾਜਪਾ ਵਿਚ ਸ਼ਾਮਲ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਮਰਨਜੀਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ।ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਸ ਹੁਣ ਕਾਂਗਰਸ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਹੈ।
ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਨ੍ਹਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।
ਦੱਸ ਦੇਈਏ ਕਿ ਕੇਵਲ ਢਿੱਲੋਂ 2007 ਤੋਂ 2017 ਤੱਕ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਰਹੇ ਹਨ। 2017 ਵਿੱਚ ਬਰਨਾਲਾ ਵਿਧਾਨ ਸਭਾ ਚੋਣ ਅਤੇ 2019 ਵਿੱਚ ਸੰਗਰੂਰ ਲੋਕ ਸਭਾ ਚੋਣ ਹਾਰ ਚੁੱਕੇ ਹਨ।ਕੱਲ੍ਹ ਜਦੋਂ ਕੇਵਲ ਢਿੱਲੋਂ ਨੂੰ ਇਹ ਸਵਾਲ ਪੁੱਛਿਆ ਸੀ ਕਿ ਕੀ ਉਹ ਸੰਗਰੂਰ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ ਤਾਂ ਉਨ੍ਹਾਂ ਕਿਹਾ ਸੀ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ ਉਹ ਉਸ ਲਈ ਤਿਆਰ ਹਨ।
ਵੀਡੀਓ ਲਈ ਕਲਿੱਕ ਕਰੋ -: