ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਭੋਗ 8 ਜੂਨ, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਬਾਹਰਲੀ ਅਨਾਜ ਮੰਡੀ, ਸਿਰਸਾ ਰੋਡ ਵਿਖੇ ਪਏਗਾ।
ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਮਾਪਿਆਂ ਲਈ ਸਦਮਾ ਬਣ ਕੇ ਰਹਿ ਗਈ ਹੈ। ਉਨ੍ਹਾਂ ਦਾ ਦੁੱਖ ਵੰਡਾਉਣ ਲਈ ਹਰ ਦਿਨ ਪਿੰਡ ਮੂਸੇ ਕਈ ਸਿਆਸੀ ਸ਼ਖਸੀਅਤਾਂ ਪਹੁੰਚ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਅਤੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਨਾਲ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਮੁਹੰਮਦ ਸੱਦੀਕ ਵੀ ਮੂਸੇਵਾਲਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਵੰਡਾਇਆ। ਮੂਸੇਵਾਲਾ ਦੀ ਮੌਤ ਦਾ ਪੂਰੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੌਰਾਨ ਸਿਆਸੀ ਲੀਡਰ ਵੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮੂਸੇਵਾਲਾ ਦੇ ਘਰ ਪਹੁੰਚ ਰਹੇ ਹਨ ਉਤੇ ਉਸ ਦੇ ਮਾਪਿਆਂ ਦੇ ਗਮ ਵਿੱਚ ਸ਼ਰੀਕ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਅਤੇ ਮੂਸੇਵਾਲਾ ਦੇ ਕਤਲ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇ ਪੰਜਾਬ ਸਰਕਾਰ ਸਿਫਾਰਿਸ਼ ਕਰੇ ਤਾਂ ਉਹ ਸੀਬੀਆਈ ਜਾਂਚ ਲਈ ਤਿਆਰ ਹਨ।
ਵੀਡੀਓ ਲਈ ਕਲਿੱਕ ਕਰੋ -: