ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗਸ ਤੇ ਕੈਨੇਡਾ ਵਿੱਚ ਰਹਿੰਦੇ ਗੋਲਡੀ ਬਰਾੜ ਨੇ ਲਈ ਸੀ, ਜਿਸ ਮਗਰੋਂ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਾਲਾਂਕਿ ਉਸ ਨੇ ਇਸ ਕਤਲ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੂੰ ਅੱਜ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਕੋਰਟ ਨੇ ਉਸ ਨੂੰ 5 ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਪੁੱਛਗਿੱਛ ਵਾਸਤੇ ਭੇਜਿਆ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ 5 ਦਿਨ ਦਾ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਗਈ ਸੀ।
ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਕਹਿਣਾ ਹੈ ਕਿ ਉਸ ਦਾ ਮੂਸੇਵਾਲਾ ਕਤਲ ਮਾਮਲੇ ਨਾਲ ਨਹੀਂ ਕੋਈ ਸਬੰਧ ਨਹੀਂ ਹੈ। ਪੰਜਾਬ ਪੁਲਿਸ ਨੇ ਜਲਦਬਾਜ਼ੀ ‘ਚ ਲਾਰੈਂਸ ਬਿਸ਼ਨੋਈ ਦਾ ਨਾਂ ਲਿਆ ਹੈ, ਗੈਂਗਸਟਰ ਨੇ ਖੁਦ ਕਤਲ ਦੀ ਕੋਈ ਜ਼ਿੰਮੇਵਾਰੀ ਨਹੀਂ ਪਾਈ।
ਵਕੀਲ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਪੰਜਾਬ ਨਹੀਂ ਲਿਆ ਸਕਦੀ, ਪੰਜਾਬ ਵਿੱਚ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ। ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਹੋਰ ਰਿਮਾਂਡ ਲਿਆ ਗਿਆ ਹੈ। ਦਿੱਲੀ ਪੁਲਿਸ ਉਸ ਨੂੰ ਕਈ ਰਾਜਾਂ ‘ਚ ਲੈ ਕੇ ਜਾਣਾ ਚਾਹੁੰਦੀ ਸੀ।
ਵੀਡੀਓ ਲਈ ਕਲਿੱਕ ਕਰੋ -: