ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖਾਈ ਵਿੱਚ ਡਿੱਗਣ ਨਾਲ 16 ਲੋਕਾਂ ਦੀ ਮੌਤ ਹੋ ਗਈ, ਉਥੇ ਕਈ ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਬੱਸ ਯਮੁਨੋਤਰੀ ਵੱਲ ਜਾ ਰਹੀ ਹੋ, ਜੋ ਬੇਕਾਬੂ ਹੋ ਕੇ ਡਾਮਟਾ ਤੇ ਨੌਗਾਂਵ ਵਿਚਾਲੇ ਰਿਖਾਊਂ ਖੱਡ ਨੇੜੇ 500 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ।
ਜ਼ਿਲ੍ਹਾ ਪੰਚਾਇਤ ਮੈਂਬਰ ਹਾਕਮ ਸਿੰਘ ਰਾਵਤ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਵਾਲੀ ਥਾਂ ‘ਤੇ ਪਹੁੰਚ ਗਏ। ਪੁਲਿਸ ਤੇ SDRF ਦੀ ਟੀਮ ਵੀ ਮੌਕੇ ‘ਤੇ ਰੈਸਕਿਊ ਲਈ ਪਹੁੰਚ ਗਈ ਹੈ। ਹਾਕਮ ਸਿੰਘ ਨੇ ਦੱਸਿਆ ਕਿ ਬੱਸ ਵਿੱਚ ਲਗਭਗ 30 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਵਧੇਰਿਆਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਤੋਂ 28 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਉੱਤਰਕਾਸ਼ੀ ਜ਼ਿਲ੍ਹੇ ਦੇ ਦਮਤਾ ਨੇੜੇ ਖੱਡ ਵਿੱਚ ਡਿੱਗ ਗਈ। ਕਈ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 6 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਤੇ SDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਹ ਜਾਣਕਾਰੀ ਡੀਜੀਪੀ ਅਸ਼ੋਕ ਕੁਮਾਰ ਨੇ ਦਿੱਤੀ ਹੈ। ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦਮਤਾ ਨੇੜੇ ਹਾਦਸਾਗ੍ਰਸਤ ਹੋ ਗਈ। ਜ਼ਖਮੀਆਂ ਨੂੰ ਬਚਾਇਆ ਜਾ ਰਿਹਾ ਹੈ। SDRF ਦੀ ਟੀਮ ਮੌਕੇ ‘ਤੇ ਮੌਜੂਦ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ ਅਭਿਸ਼ੇਕ ਰੁਹੇਲਾ ਨੇ ਮੌਕੇ ’ਤੇ ਡਾਕਟਰਾਂ ਅਤੇ ਐਂਬੂਲੈਂਸ ਭੇਜਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਪੀ.ਐਚ.ਸੀ.ਦਮਟਾ ਅਤੇ ਸੀ.ਐਚ.ਸੀ. ਨੌਗਾਵਾਂ ਵਿਖੇ ਜ਼ਖਮੀਆਂ ਦੇ ਇਲਾਜ ਲਈ ਸਾਧਨ ਤਿਆਰ ਰੱਖਣ ਲਈ ਸੀ.ਐਮ.ਓ ਨੂੰ ਨਿਰਦੇਸ਼ ਦਿੱਤੇ ਗਏ। DM ਨੇ NDRF ਅਤੇ Disaster QRT ਦੇ ਨਾਲ ਰੈਵੇਨਿਊ ਟੀਮ ਭੇਜਣ ਦੇ ਨਿਰਦੇਸ਼ ਦਿੱਤੇ।ਸਾਰੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।