ਅਮਰੀਕਾ ਵਿੱਚ ਇੱਕ ਵਾਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਰਾਤ ਫਿਲਾਡੇਲਫੀਆ ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਔਰਤ ਤੇ 2 ਮਰਦ ਸ਼ਾਮਲ ਹਨ। ਹਸਪਤਾਲ ਲਿਜਾਣ ਦੌਰਾਨ ਇਨ੍ਹਾਂ ਦੀ ਮੌਤ ਹੋ ਗਈ। ਘਟਨਾ ਵਿੱਚ 11 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਦੀ ਹਾਲਤ ਨੂੰ ਲੈ ਕੇ ਕੋਈ ਪੁਖਤਾ ਜਾਣਕਾਰੀ ਅਜੇ ਤੱਕ ਨਹੀਂ ਮਿਲ ਸਕੀ ਹੈ।
ਫਿਲਾਡੇਲਫੀਆ ਪੁਲਿਸ ਮੁਤਾਬਕ ਸਾਊਥ ਸਟ੍ਰੀਟ ਵਿੱਚ ਸੈਂਕੜੇ ਲੋਕ ਵੀਕੈਂਡ ਇੰਜੁਆਏ ਕਰ ਰਹੇ ਸਨ, ਇਸ ਦੌਰਾਨ ਇੱਕ ਹਮਲਾਵਰ ਨੇ ਭੀੜ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਦੋ ਹਥਿਆਰ ਬਰਾਮਦ ਹੋਏ ਹਨ, ਪਰ ਹਮਲਾਵਰ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਪੁਲਿਸ ਇੰਸਪੈਕਟਰ ਡੀ. ਐੱਫ. ਪੇਸ ਨੇ ਮੀਡੀਆ ਬ੍ਰੀਫਿੰਗ ਵਿੱਚ ਦੱਸਿਆ ਕਿ ਭੀੜ ‘ਤੇ ਗੋਲੀਆਂ ਚਲਾਉਣ ਵਾਲੇ ਇੱਕ ਸ਼ੱਕੀ ‘ਤੇ ਪੁਲਿਸ ਨੇ ਵੀ ਫਾਇਰਿੰਗ ਕੀਤੀ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੂੰ ਗੋਲੀ ਲੱਗੀ ਜਾਂ ਨਹੀਂ। ਪੁਲਿਸ ਨੇ ਸਾਊਥ ਸਟ੍ਰੀਟ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਤੇ ਸਾਵਧਾਨੀ ਪੱਖੋਂ ਲੋਕਾਂ ਨੂੰ ਉਥੇ ਜਾਣ ਤੋਂ ਮਨ੍ਹਾ ਕੀਤਾ ਗਿਆ ਹੈ।
ਮਾਮਲੇ ਦੀ ਜਾਂਚ ਲਈ ਪੁਲਿਸ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਜਾਂਚ ਕਰੇਗੀ, ਜਿਸ ਲਈ ਸਵੇਰ ਤੱਕ ਦੀ ਉਡੀਕ ਕਰਨੀ ਹੋਵੇਗੀ।
ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੰਗਲਵਾਰ ਨੂੰ ਨਿਊ ਆਰਲੀਅਨਸ ਵਿੱਚ ਇੱਕ ਹਾਈ ਸਕੂਲ ਗ੍ਰੈਜੂਏਸ਼ਨ ਸੈਰੇਮਨੀ ਵਿੱਚ ਗੋਲਾਬਾਰੀ ਤੋਂ ਬਾਅਦ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਸੀ ਤੇ 2 ਲੋਕ ਜ਼ਖਮੀ ਹੋ ਗਏ ਸਨ। ਇਸ ਤੋਂ ਪਹਿਲਾਂ ਇਥੇ ਦੇ ਟੈਕਸਾਸ ਸੂਬੇ ਵਿੱਚ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ 19 ਵਿਦਿਆਰਥੀਆਂ ਸਣੇ 2 ਟੀਚਰਸ ਦੀ ਮੌਤ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: