ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਆਏ ਦਿਨ ਵੱਡੇ-ਵੱਡੇ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲੇ ਕਤਲਕਾਂਡ ਮਾਮਲੇ ਵਿੱਚ ਹੁਣ ਤੱਕ 6 ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। ਇਸ ਵਿਚਾਲੇ ਹੁਣ ਇੱਕ ਹੋਰ ਨਵੀਂ CCTV ਵੀਡਿਓ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ CCTV ਵੀਡੀਓ ਸਿੱਧੂ ਮੂਸੇਵਾਲਾ ‘ਤੇ ਹਮਲੇ ਤੋਂ ਕੁੱਝ ਮਿੰਟ ਪਹਿਲਾਂ ਦੀ ਹੈ। ਇਸ ਵੀਡੀਓ ਵਿੱਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਫੈਨਸ ਉਨ੍ਹਾਂ ਨਾਲ ਸੈਲਫੀ ਲੈਣ ਲਈ ਉਨ੍ਹਾਂ ਦੀ ਥਾਰ ਨੂੰ ਘੇਰ ਕੇ ਖੜ੍ਹੇ ਹੋਏ ਹਨ।
ਇਸ ਵੀਡੀਓ ਵਿੱਚ ਸਿੱਧੂ ਮੂਸੇਵਾਲਾ ਆਪਣੇ ਪ੍ਰਸ਼ੰਸਕਾਂ ਨਾਲ ਸੈਲਫੀ ਲੈਂਦੇ ਹੋਏ ਦਿਖਾਈ ਦੇ ਰਹੇ ਹਨ । ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਫੈਨਜ਼ ਵਿੱਚ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਸ਼ਖਸ ਵੀ ਸ਼ਾਮਿਲ ਸੀ। ਜਿਸਦਾ ਨਾਮ ਕੇਕੜਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਵੱਲੋਂ 45 ਮਿੰਟਾਂ ਤੱਕ ਸਿੱਧੂ ਦੇ ਘਰ ਭਰ ਰੇਕੀ ਕੀਤੀ ਗਈ। ਫਿਲਹਾਲ ਇਸ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਸਬੰਧੀ ਇੱਕ ਗ੍ਰਿਫ਼ਤਾਰੀ ਕੀਤੀ ਗਈ ਹੈ। ਐਤਵਾਰ ਰਾਤ ਨੂੰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪੇਮਾਰੀ ਕੀਤੀ । ਮੋਗਾ ਪੁਲਿਸ ਨੇ ਸੀਆਈਏ ਦੀ ਮਦਦ ਨਾਲ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਪਵਨ ਤੇ ਨਸੀਬ ਨੂੰ ਭੀਰਡਾਨਾ ਤੋਂ ਗ੍ਰਿਫ਼ਤਾਰ ਕੀਤਾ ਸੀ । ਦੋਵਾਂ ਤੋਂ ਹੋਈ ਪੁੱਛਗਿੱਛ ਦੇ ਆਧਾਰ ‘ਤੇ ਦਵਿੰਦਰ ਉਰਫ ਕਾਲਾ ਨੂੰ ਕਾਬੂ ਕੀਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: