ਸਿੱਧੂ ਮੂਸੇਵਾਲਾ ਦੀ ਯਾਦ ਵਿਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਮੰਡੀ ਡਬਵਾਲੀ ਵਿਚ ਇੱਕ ਪਾਰਕ ਤੇ ਮਿਊਜ਼ਿਕ ਸਕੂਲ ਬਣਾਇਆ ਜਾਵੇਗਾ। ਇਹ ਐਲਾਨ ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਨੇ ਕੀਤਾ। ਜਜਪਾ ਦੇ ਨੇਤਾਵਾਂ ਦੇ ਵਫਦ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।
ਜੇਜੇਪੀ ਪ੍ਰਧਾਨ ਨੇ ਕਿਹਾ ਕਿ ਦੁਨੀਆ ਭਰ ਵਿਚ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇੱਕ ਵੱਡਾ ਕਲਾਕਾਰ ਨੂੰ ਗੁਆਇਆ ਹੈ ਅਤੇ ਇਹ ਸਮੁੱਚੇ ਰਾਸ਼ਟਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਯਾਦ ਵਿਚ ਹਰਿਆਣਾ ਦੇ ਮੰਡੀ ਡਬਵਾਲੀ ਵਿਚ ਇੱਕ ਪਾਰਕ ਤੇ ਮਿਊਜ਼ਿਕ ਸਕੂਲ ਬਮਾਇਆ ਜਾਵੇਗਾ।
ਦਿਗਵਿਜੇ ਚੌਟਾਲਾ ਨੇ ਕਿਹਾ ਕਿ 8 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਭੋਗ ਤੋਂ ਬਾਅਦ ਪਰਿਵਾਰ ਦੀ ਮੰਗ ਤੇ ਉੁਨ੍ਹਾਂ ਦ ਸ਼ਿਕਾਇਤ ‘ਤੇ ਹਰਿਆਣਾ ਦੇ ਕੁਝ ਲੋਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਨਾਲ ਹੀ ਦਿਗਵਿਜੇ ਨੇ ਕਿਹਾ ਕਿ ਪਰਿਵਾਰ ਨੇ ਮੰਗ ਕੀਤੀ ਹੈ ਕਿ ਭੋਗ ਦੇ ਬਾਅਦ ਉੁਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਿਚ ਦੁਬਾਰਾ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਤਾਂ ਕਿ ਮਾਮਲੇ ਦੀ ਜਾਂਚ ਵਿਚ ਸਖਤੀ ਵਰਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ ਸ਼ਾਪਰ ਸ਼ੂਟਰਾਂ ਦੀ ਪਛਾਣ ਹੋ ਗਈ ਹੈ। ਸ਼ਾਰ ਸ਼ੂਟਰ ਪ੍ਰਿਯਵਰਤ ਫੌਜੀ ਤੇ ਅੰਕਿਤ ਸੇਰਸਾ ਦੇ ਨਾਂ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਅੱਜ ਹੋਰ 8 ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਮੂਸੇਵਾਲਾ ਦੇ ਕਤਲ ਵਿਚ ਸ਼ੱਕੀ ਦੱਸਿਆ ਜਾ ਰਿਹਾ ਹੈ।