ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਨੌਜਵਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਦੇ ਸੇਵਾਦਾਰਾਂ ਨੇ ਫੜ ਲਿਆ। ਨੌਜਵਾਨ ਚੰਡੀਗੜ੍ਹ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਨੇ ਮੂੰਹ ਤੋਂ ਤੰਬਾਕੂ ਕੱਢ ਕੇ ਸਰੋਵਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ। ਥਾਣਾ ਈ-ਡਵੀਜ਼ਨ ਦੀ ਪੁਲਿਸ ਨੇ ਦੋਸ਼ੀ ਖਿਲਾਫ 295 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੇਵਾਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸੇਵਕ ਗੁਰਪ੍ਰੀਤ ਸਿੰਘ ਨਾਲ ਗੋਲਡਨ ਟੈਂਪਲ ਦੀ ਪਰਿਕਰਮਾ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਇੱਕ ਨੌਜਾਵਨ ਨੂੰ ਬੇਰੀ ਬਾਬਾ ਬੁੱਢਾ ਸਾਹਿਬ ਕੋਲ ਦੇਖਿਆ। ਨੌਜਵਾਨ ਸਰੋਵਰ ਕੋਲ ਬੈਠਾ ਸੀ। ਇਸੇ ਦੌਰਾਨ ਨੌਜਵਾਨ ਨੇ ਆਪਣੇ ਮੂੰਹ ਤੋਂ ਤੰਬਾਕੂ ਕੱਢਿਆ ਤੇ ਸਰੋਵਰ ਵਿਚ ਸੁੱਟਣ ਲੱਗਾ। ਉਨ੍ਹਾਂ ਨੇ ਤੁਰੰਤ ਐਕਸ਼ਨ ਲੈਂਦਿਆਂ ਨੌਜਵਾਨ ਨੂੰ ਫੜ ਲਿਆ। ਨੌਜਵਾਨ ਤੋਂ ਪੁੱਛਗਿਛ ਕੀਤੀ ਗਈ ਪਰ ਉਸ ਨੇ ਕੁਝ ਨਹੀਂ ਦੱਸਿਆ। ਦੋਸ਼ੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਦੋਸ਼ੀ ਦੀ ਪਛਾਣ ਚੰਡੀਗੜ੍ਹ ਦੇ ਸੈਕਟਰ-31 ਹਾਲੋਮਾਜਰਾ ਦੀਪ ਕੰਪਲੈਕਸ ਦੇ ਰਹਿਣ ਵਾਲੇ ਜਗਦੀਸ਼ ਪ੍ਰਸਾਦ ਸਕਸੈਨਾ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਦੋਸ਼ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: