ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆ ਰਹੇ ਹਨ । ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਮੰਗਲਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਜਾਣਗੇ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ । ਇਹ ਮੁਲਾਕਾਤ ਭਲਕੇ ਦੁਪਹਿਰ 12 ਵਜੇ ਦੇ ਕਰੀਬ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਜਤਾਇਆ ਸੀ। ਉਨ੍ਹਾਂ ਲਿਖਿਆ ਸੀ ਕਿ ਹੋਣਹਾਰ ਕਾਂਗਰਸ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਬਹੁਤ ਦੁਖੀ ਹਾਂ। ਦੁਨੀਆ ਭਰ ਵਿੱਚ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਹਮਦਰਦੀ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਵੱਲੋਂ ਅਪੀਲ-‘ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ’
ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜਸਥਾਨ ਕਾਂਗਰਸ ਦੇ ਆਗੂ ਸਚਿਨ ਪਾਇਲਟ ਅਤੇ ਹਰਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ: ਅਸ਼ੋਕ ਤੰਵਰ ਆਪਣੇ ਪਰਿਵਾਰ ਸਮੇਤ ਮੂਸੇਵਾਲਾ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ । ਇਸ ਹਮਲੇ ਵਿੱਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ ।
ਵੀਡੀਓ ਲਈ ਕਲਿੱਕ ਕਰੋ -: