ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਬਹੁਤ ਵੱਡਾ ਖੁਲਾਸਾ ਹੋਇਆ ਹੈ । ਇਸ ਕੇਸ ਦੇ ਤਾਰ ਹੁਣ ਮਹਾਰਾਸ਼ਟਰ ਦੇ ਖਤਰਨਾਕ ਗੈਂਗਸਟਰ ਅਰੁਣ ਗਵਲੀ ਨਾਲ ਜੁੜ ਗਏ ਹਨ । ਦੱਸ ਦੇਈਏ ਕਿ ਗਵਲੀ ਨੂੰ ਇੱਕ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਸਮੇਂ ਨਾਗਪੁਰ ਜੇਲ੍ਹ ਵਿੱਚ ਬੰਦ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਜਿਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਪਹਿਚਾਣ ਕੀਤੀ ਗਈ ਹੈ, ਉਨ੍ਹਾਂ ਵਿੱਚ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਗਵਲੀ ਦਾ ਗੁਰਗਾ ਹੈ । ਇਸ ਨਵੇਂ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਦੇ ਨਾਲ ਇਨਪੁੱਟ ਸਾਂਝੇ ਕੀਤੇ ਹਨ ਤੇ ਮੁੰਬਈ ਪੁਲਿਸ ਤੋਂ ਸਹਿਯੋਗ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਜਾਧਵ ਖਿਲਾਫ ਹਾਲ ਹੀ ਵਿੱਚ ਖੇੜ ਪੁਲਿਸ ਵਿੱਚ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਸੀ । ਪੁਲਿਸ ਨੂੰ ਇਹ ਵੀ ਪਤਾ ਲੱਗਿਆ ਹੈ ਕਿ ਜਾਧਵ ਦੇ ਹੋਰ ਗੈਂਗਸਟਰਾਂ ਨਾਲ ਵੀ ਸਬੰਧ ਹਨ । ਜਾਂਚ ਨਾਲ ਜੁੜੇ ਸੂਤਰਾਂ ਨੇ ਦਾਅਵਾ ਕੀਤਾ ਕਿ ਪੁਲਿਸ ਜਾਧਵ ਦੇ ਠਿਕਾਣਿਆਂ ਬਾਰੇ ਜਾਣਨ ਲਈ ਉਸ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਵਸਨੀਕ ਹਨ । ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਿਤ ਹਨ । ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਹਥਿਆਰ ਅਤੇ ਗੱਡੀਆਂ ਦੇਣ ਵਾਲੇ, ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: