ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਇਕ ਇਤਿਹਾਸਕ ਫੈਸਲਾ ਲੈਂਦਿਆਂ CM ਮਾਨ ਨੇ ਐਲਾਨ ਕੀਤਾ ਕਿ ਮੂੰਗੀ ਦੀ ਫਸਲ ‘ਤੇ MSP ਦੇਣ ਨੂੰ ਪੰਜਾਬ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਮੂੰਗੀ ‘ਤੇ ਪੰਜਾਬ ਸਰਕਾਰ ਵੱਲੋਂ 7275 ਰੁਪਏ ਐੱਮਐੱਸਪੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਮੀਟਿੰਗ ਵਿਚ ‘ਆਪ’ ਸਰਕਾਰ ਵੱਲੋਂ ਪਹਿਲਾ ਬਜਟ ਪੇਸ਼ ਕਰਨ ਦੀ ਤਰੀਕ ਵੀ ਐਲਾਨੀ ਗਈ। 27 ਜੂਨ ਨੂੰ ਆਮ ਆਦਮੀ ਪਾਰਟੀ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤਕ ਦਾ ਹੋਵੇਗਾ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦਾ ਬਜਟ ਆਮ ਲੋਕਾਂ ਲਈ ਹੋਵੇਗਾ।
CM ਮਾਨ ਨੇ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਆਮ ਜਨਤਾ ਦੀ ਰਾਏ ਨਾਲ ਆਮ ਜਨਤਾ ਲਈ ਬਜਟ ਤਿਆਰ ਕੀਤਾ ਗਿਆ ਹੈ। ਇਸ ਨੂੰ ਲੋਕ ਪੱਖੀ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਲਾਹ ਲਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: