ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਪਿੱਛੋਂ ਪਨਬਸ, ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਤਿੰਨ ਦਿਨਾ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਰੋਡਵੇਜ਼ ਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਚੀਫ ਸੈਕਟਰੀ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੀਆਰਟੀਸੀ, ਪਨਬਸ ਮੁਲਾਜ਼ਮਾਂ ਵੱਲੋਂ ਮਿਤੀ 8, 9 ਤੇ 10 ਜੂਨ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਕੇਕੜਾ ਤੇ ਮੰਨਾ ਨੂੰ ਮਾਨਸਾ ਕੋਰਟ ‘ਚ ਕੀਤਾ ਗਿਆ ਪੇਸ਼, ਭੇਜਿਆ ਗਿਆ ਰਿਮਾਂਡ ‘ਤੇ
ਦੱਸ ਦੇਈਏ ਕਿ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਪੱਕਿਆ ਕੀਤਾ ਜਾਵੇ ਜਿਸ ਨੂੰ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ। ਇਸ ਲਈ ਜਥੇਬੰਦੀ ਵੱਲੋਂ 8, 9 ਤੇ 10 ਨੂੰ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: