ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਸੱਦੀ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ 8 ਜੂਨ ਨੂੰ ਸ਼ਾਮ 4.00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੰਤਰੀ ਮੰਡਲ ਵੱਲੋਂ ਅਗਲੇ ਸਾਲ ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਹੋ ਸਕਿਆ ਪਰ ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ ।
ਦੱਸ ਦੇਈਏ ਕਿ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਵੀ ਕਈ ਅਹਿਮ ਫੈਸਲੇ ਲਏ ਗਏ ਜਿਸ ਵਿਚ ਮੂੰਗੀ ‘ਤੇ MSP ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਅੱਜ ਹੋਈ ਕੈਬਨਿਟ ਮੀਟਿੰਗ ਵਿਚ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 24 ਤੋਂ 30 ਜੂਨ ਤੱਕ ਬਜਟ ਸੈਸ਼ਨ ਚਲਾਇਆ ਜਾਵੇਗਾ। ਜਿਸ ਵਿੱਚ 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: