ਪੰਜਾਬ ਵਿੱਚ ਪਿਛਲੇ 8 ਦਿਨਾਂ ਤੋਂ ਲੂ ਦੇ ਨਾਲ ਭਿਆਨਕ ਗਰਮੀ ਪੈ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਵਿਚਾਲੇ ਚੱਲ ਰਿਹਾ ਹੈ। ਲਗਾਤਾਰ ਚੱਲ ਰਹੀ ਲੂ ਨੇ ਲੋਕਾਂ ਨੂੰ ਬੇਹਾਲ ਕਰ ਕੇ ਰੱਖ ਦਿੱਤਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਹੀਟ ਵੀਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਵਾਅਦੇ ਨਾਲ ਪਾਰਾ 47 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 10 ਜੂਨ ਨੂੰ ਪੰਜਾਬ ਦੇ ਮਾਝਾ, ਦੁਆਬਾ ਵਿੱਚ ਬੱਦਲ ਛਾਏ ਰਹਿਣ ਤੇ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 11 ਜੂਨ ਨੂੰ ਵੀ ਬਾਰਿਸ਼ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮਾਰਮਾਰਚ, ਅਪ੍ਰੈਲ ਦੀ ਤਰ੍ਹਾਂ ਜੂਨ ਵੀ ਡ੍ਰਾਈ ਚੱਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਮਾਂਝਾ ਖੇਤਰ ਅਧੀਨ ਪੈਂਦੇ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਤਿੰਨ ਦਿਨ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਜਦਕਿ ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ‘ਚ 9 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ ਦਿੱਤੀ ਗਈ ਹੈ ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਇਸ ਸਤੋਂ ਇਲਾਵਾ ਦੱਖਣੀ ਮਾਲਵੇ ਦੇ ਅਧੀਨ ਆਉਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਕੋਈ ਰਾਹਤ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੋਂ ਚੱਲਣ ਵਾਲੀਆਂ ਗਰਮ ਹਵਾਵਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕਰਨਗੀਆਂ। ਇਸ ਦੇ ਨਾਲ ਹੀ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਐਸਏਐਸ ਨਗਰ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: