ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਤੇ ਹਰਵਿੰਦਰ ਸਿੰਘ ਰਿੰਦਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ। ਸੂਤਰਾਂ ਮੁਤਾਬਕ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਦਾ ਸਰਗਰਮ ਮੈਂਬਰ ਹੈ ਤੇ ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਸੀਬੀਆਈ ਨੂੰ 19 ਮਈ 2022 ਨੂੰ ਹੀ ਗੋਲਡੀ ਬਰਾੜ ਦਾ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਚਿੱਠੀ ਭੇਜੀ ਸੀ ਕਿਉਂਕਿ ਫਰੀਦਕੋਟ ਵਿਚ ਹੱਤਿਆ ਦੀ ਕੋਸ਼ਿਸ਼ ਤੇ ਆਰਸਮ ਐਕਟ ਦੇ ਮਾਮਲਿਆਂ ਵਿਚ ਗੋਲਡੀ ਬਰਾੜ ਦਾ ਨਾਂ ਆਇਆ ਸੀ। ਦੱਸ ਦੇਈਏ ਕਿ ਵਿਦੇਸ਼ ਵਿਚ ਬੈਠੇ ਵਾਂਟੇਡ ਅਪਰਾਧੀਆਂ ਨੂੰ ਭਾਰਤ ਲਿਆਉਣ ਲਈ ਸੀਬੀਆਈ ਦਾ ਇੰਟਰਪੋਲ ਵਿੰਗ ਇਹ ਕੰਮ ਕਰਦਾ ਹੈ। ਸੂਬਾ ਪੁਲਿਸ ਦਾ ਕੰਮ ਸਿਰਫ ਸੀਬੀਆਈ ਨੂੰ ਅਪਰਾਧੀ ਦਾ ਜੁਰਮ, ਨਾਂ, ਪਤਾ, ਦੇਸ਼ ਤੇ ਕੇਸ ਦੱਸਦੇ ਹੋਏ ਆਫੀਸ਼ੀਅਲ ਨੋਟਿਸ ਭੇਜਣਾ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ
ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਤੇ ਉਹ ਸਾਲ 2017 ਵਿਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਗੋਲਡੀ ਬਰਾੜ ਕੈਨੇਡਾ ਦਾ ਇੱਕ ਗੈਂਗਸਟਰ ਹੈ ਤੇ ਭਾਰਤੀ ਅਧਿਕਾਰੀਆਂ ਵੱਲੋਂ ਕਈ ਅਪਰਾਧਿਕ ਮਾਮਲਿਆਂ ਵਿਚ ਵਾਂਟੇਡ ਹੈ। ਇਸੇ ਮਹੀਨੇ ਫਰੀਦੋਕਟ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਯੁਵਾ ਕਾਂਗਰਸ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੀ ਹੱਤਿਆ ਦੇ ਦੋਸ਼ ਵਿਚ ਬਰਾੜ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।
ਇਹ ਤਜਵੀਜ਼ ਐਫਆਈਆਰ ਨੰਬਰ 409, ਮਿਤੀ 12.11.2020, ਅਧੀਨ 307/427/148/149/120-ਬੀ ਆਈ.ਪੀ.ਸੀ., 25/27/54/59 ਅਸਲਾ ਐਕਟ, ਥਾਣਾ ਸਿਟੀ ਫਰੀਦਕੋਟ ਸਮੇਤ ਦੋ ਕੇਸਾਂ ਦੇ ਆਧਾਰ ‘ਤੇ ਭੇਜੀ ਗਈ ਸੀ। , ਜ਼ਿਲ੍ਹਾ ਫ਼ਰੀਦਕੋਟ ਅਤੇ ਐਫ.ਆਈ.ਆਰ ਨੰ.44, ਮਿਤੀ 18.02.2021, ਅਧੀਨ 302/120-ਬੀ/34 ਆਈ.ਪੀ.ਸੀ., 25/54/59 ਅਸਲਾ ਐਕਟ, ਪੀ.ਐਸ. ਸਿਟੀ ਫ਼ਰੀਦਕੋਟ, ਜ਼ਿਲ੍ਹਾ ਫ਼ਰੀਦਕੋਟ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੂਸੇਵਾਲਾ ਕਾਂਗਰਸੀ ਨੇਤਾ ਵੀ ਸੀ। ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਸਿੱਧੂ ਮੂਸੇਵਾਲਾ ਕੈਨੇਡਾ ਵਿਚ ਪੜ੍ਹਨ ਗਿਆ ਸੀ ਜਿਸ ਤੋਂ ਬਾਅਦ ਉਹ ਪੰਜਾਬ ਗਾਇਕ ਬਣ ਕੇ ਪਰਤਿਆ ਸੀ।