ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਸਾਉਣੀ ਦੀਆਂ ਫਸਲਾਂ ‘ਤੇ MSP ਵਿਚ ਵਾਧਾ ਕੀਤਾ ਗਿਆ ਹੈ। ਸਾਉਣੀ ਦੀਆਂ 14 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧਾ ਦਿੱਤਾ ਗਿਆ ਹੈ। ਕੈਬਨਿਟ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਸਾਉਣੀ ਦੀਆਂ 14 ਫਸਲਾਂ ਸਣੇ 17 ਫਸਲਾਂ ਦੀ MSP ਵਿਚ ਵਾਧਾ ਕੀਤਾ ਗਿਆ ਹੈ। ਮੂੰਗੀ ‘ਤੇ MSP 480 ਰੁਪਏ ਕਰ ਦਿੱਤੀ ਗਈ ਹੈ। ਬਾਜਰਾ ‘ਤੇ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ। ਉੜਦ ‘ਤੇ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ, ਮੂੰਗਫਲੀ ‘ਤੇ 300 ਰੁਪਏ ਦਾ ਵਾਧਾ, ਝੋਨਾ ‘ਤੇ MSP ਦਾ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਤੇ ਤਿਲ ਦੀ MSP ਵੱਧ ਕੇ 7830 ਰੁਪਏ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਆਮ ਨਾਲੋਂ ਬਿਹਤਰ ਮਾਨਸੂਨ ਨੇ ਸਾਉਣੀ ਦੇ ਅਨਾਜ ਉਤਪਾਦਨ ਵਿੱਚ ਔਸਤਨ 2.8 ਫੀਸਦੀ ਦਾ ਵਾਧਾ ਕੀਤਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਾਉਣੀ ਦੇ ਉਤਪਾਦਨ ਵਿੱਚ 2.5 ਫੀਸਦੀ ਦਾ ਵਾਧਾ ਹੋ ਸਕਦਾ ਹੈ, ਜਦੋਂ ਕਿ ਹਾੜੀ ਦੇ ਉਤਪਾਦਨ ਵਿੱਚ 1.5 ਫੀਸਦੀ ਦਾ ਵਾਧਾ ਹੋਇਆ ਹੈ।
ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਨੇ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਝੋਨੇ ਦੀ ਆਮ ਕਿਸਮ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ 1,940 ਰੁਪਏ ਤੋਂ ਵਧਾ ਕੇ 2022-23 ਫਸਲੀ ਸਾਲ ਲਈ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: