ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦਾ ਐਲਾਨ ਕੀਤਾ ਸੀ। ਮਾਨ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਮੌਜੂਦਾ ਵਿੱਦਿਅਕ ਸੈਸ਼ਨ ਦੌਰਾਨ ਕੋਈ ਵੀ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ। ਪਰ ਹੁਣ ਇਸ ਤਰ੍ਹਾਂ ਜਾਪ ਰਿਹਾ ਹੈ ਕਿ ਮਾਨ ਸਰਕਾਰ ਦਾ ਫੀਸਾਂ ਦਾ ਵਧਾਉਣ ਵਾਲਾ ਫ਼ੈਸਲਾ ਬੇਕਾਰ ਹੋ ਗਿਆ ਹੈ।
ਦੱਸ ਦੇਈਏ ਕਿ ਪ੍ਰਾਈਵੇਟ ਸਕੂਲਾਂ ਵੱਲੋਂ ‘ਰਾਈਟ ਟੂ ਐਜੂਕੇਸ਼ਨ’ ਐਕਟ ਦੇ ਤਹਿਤ 8 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਵਿਦਿਆਰਥੀਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲਾਂ ਨੇ ਮੁੱਖ ਮੰਤਰੀ ਦੇ ਐਲਾਨ ਦੀ ਪਰਵਾਹ ਕੀਤੇ ਬਗੈਰ ਸਕੂਲ ਫੀਸਾਂ ਵਿੱਚ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ 2 ਹੋਰ ਗ੍ਰਿਫ਼ਤਾਰੀਆਂ, ਹਮਲੇ ਲਈ ਹਥਿਆਰ ਸਪਲਾਈ ਕਰਨ ਵਾਲੇ ਬਠਿੰਡਾ ਤੋਂ ਕਾਬੂ
ਇਸ ਸਬੰਧੀ ਸਕੂਲ ਪ੍ਰਬੰਧਨ ਦੇ ਅਧਿਕਾਰੀਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਤੇ ਸਿੱਖਿਆ ਦੇ ਅਧਿਕਾਰ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਸਾਲਾਨਾ 8 ਪ੍ਰਤੀਸ਼ਤ ਤੱਕ ਫੀਸਾਂ ਵਧਾਉਣ ਦੀ ਇਜਾਜ਼ਤ ਹੈ। ਜਿਸ ਕਾਰਨ ਸਕੂਲਾਂ ਦੀ ਫੀਸ ਵਿੱਚ ਵਾਧਾ ਕਰਨਾ ਉਨ੍ਹਾਂ ਦੇ ਅਧਿਕਾਰਾਂ ਦੇ ਅੰਦਰ ਹੀ ਹੈ।
ਵੀਡੀਓ ਲਈ ਕਲਿੱਕ ਕਰੋ -: