ਰਾਜਪਾਲ ਨੂੰ ਮਿਲਣ ਤੋਂ ਇੱਕ ਦਿਨ ਬਾਅਦ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਵੀਰਵਾਰ ਨੂੰ ਆਪਣੇ ਭਰਾ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਵਿੱਚ ਪਹੁੰਚੇ।
ਦੱਸ ਦੇਈਏ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਮਜੀਠੀਆ ਦੀ ਜਾਨ ਨੂੰ ਖਤਰਾ ਹੋਣ ਦੇ ਖਦਸ਼ੇ ਵਜੋਂ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਮਜੀਠੀਆ ਦੀ ਜਾਨ ਨੂੰ ਖਤਰੇ ਦਾ ਕਾਰਨ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ਨੂੰ ਦੱਸਿਆ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਹਟਾਉਣ ਦੀ ਬੇਨਤੀ ਕੀਤੀ।
ਹਰਸਿਮਰਤ ਬਾਦਲ ਨੇ ਕਿਹਾ ਕਿ ਮੇਰੇ ਭਰਾ ਬਿਕਰਮ ਮਜੀਠੀਆ ਦੀ ਜ਼ਿੰਦਗੀ ਜੇਲ੍ਹ ਵਿੱਚ ਉਨ੍ਹਾਂ ਦੇ ਨਾਲ ਏਡੀਜੀਪੀ, ਜੇਲ੍ਹ ਵਜੋਂ ਸੁਰੱਖਿਅਤ ਨਹੀਂ ਹੈ। ਉਨ੍ਹਾਂ ਨੂੰ ਇਹ ਅਹੁਦਾ ਮਜੀਠੀਆ ਨਾਲ ਆਪਣੇ ਨਿੱਜੀ ਮਾਮਲੇ ਨਿਪਟਾਉਣ ਦੀ ਇਜਾਜ਼ਤ ਦੇਣ ਲਈ ਦਿੱਤਾ ਗਿਆ ਹੈ। ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਨਾਲ ਗੁਲਜ਼ਾਰ ਸਿੰਘ ਰਣੀਕੇ, ਸ਼ਰਣਜੀਤ ਸਿੰਘ ਢਿੱਲੋਂ, ਮਨਪ੍ਰੀਤ ਅਯਾਲੀ ਤੇ ਮਜੀਠੀਆਦੀ ਪਤਨੀ ਤੇ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਵੀ ਸ਼ਾਮਲ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਮਜੀਠੀਆ ਨੂੰ ਕਿਸੇ ਦੂਜੇ ਝੂਠੇ ਮਾਮਲੇ ਵਿੱਚ ਫਸਾ ਕੇ ਜੇਲ੍ਹ ਵਿੱਚ ਹੀ ਖ਼ਤਮ ਕਰਨ ਦੀ ਸਾਜ਼ਿਸ਼ ਰਚ ਸਕਦੇ ਹਨ। ਉਥੇ ਹੀ ਮਜੀਠੀਆ ਦੀ ਪਤਨੀ ਨੇ ਕਿਹਾ ਕਿ ਪਰਿਵਾਰ ਨੂੰ ਡਰ ਹੈ ਕਿ ਹਰਪ੍ਰੀਤ ਸਿੱਧੂ ਉਨ੍ਹਾਂ ਦੇ ਪਤੀ ‘ਤੇ ਇੱਕ ਹੋਰ ਨਵਾਂ ਮਾਮਲਾ ਦਰਜ ਕਰਾ ਦੇਣਗੇ।