CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਕਾਂਗਰਸੀ ਆਗੂਆਂ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ 67 ਕਾਂਗਰਸੀ ਆਗੂਆਂ ਖਿਲਾਫ FIR ਦਰਜ ਕੀਤੀ ਗਈ ਹੈ ਜਿਨ੍ਹਾਂ ਵਿਚੋਂ 5 ਸਾਬਕਾ ਮੰਤਰੀਆਂ ਖਿਲਾਫ, 10 ਮੌਜੂਦਾ ਅਤੇ 22 ਸਾਬਕਾ ਵਿਧਾਇਕਾਂ ਖਿਲਾਫ FIR ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ 30 ਹੋਰ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ‘ਤੇ ਪੁਲਿਸ ਦੀ ਪਡਿਊਟੀ ਵਿੱਚ ਵਿਘਨ ਪਾਉਣ ਦਾ ਵੀ ਦੋਸ਼ ਹੈ।
ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ 2 ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਸਣੇ 9 ਜਣਿਆਂ ’ਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਵਿਜੀਲੈਂਸ ਪੁਲਿਸ ਨੇ ਧਰਮਸੋਤ ਨੂੰ ਹੋਰ 2 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਸੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਰ ਕਾਂਗਰਸੀ ਲੀਡਰਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਪਰ ਉਨ੍ਹਾਂ ਨੂੰ ਸੀ.ਐੱਮ. ਮਾਨ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ‘ਤੇ ਰਾਜਾ ਵੜਿੰਗ ਸਣੇ ਸਾਰੇ ਵੱਡੇ ਲੀਡਰਾਂ ਨੇ ਸੀ.ਐੱਮ. ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮਤੰਰੀ ਦਾ ਕੋਈ ਜਵਾਬ ਨਹੀਂ ਆਉਂਦਾ ਉਹ ਇਥੋਂ ਨਹੀਂ ਉਠਣਗੇ। ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਇੱਕ ਵਜੇ ਤੋਂ ਬਾਅਦ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਮੰਨੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: