ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਵੱਲੋਂ ਏਅਰਪੋਰਟ ‘ਤੇ ਜਾਣ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸਰਕਾਰੀ ਬੱਸਾਂ ਸ਼ੁਰੂ ਕਰਨ ਲੱਗੇ ਹਾਂ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਸਰਕਾਰੀ VOLVO ਬੱਸਾਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸ਼ੁਰੂ ਹੋਣਗੀਆਂ, ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧੇ ਨਾਲੋਂ ਵੀ ਘੱਟ ਹੋਵੇਗਾ।
CM ਮਾਨ ਨੇ ਕਿਹਾ ਕਿ ਪ੍ਰਾਈਵੇਟ ਬੱਸਾਂ ਨਾਲੋਂ ਇਨ੍ਹਾਂ ਬੱਸਾਂ ਵਿੱਚ ਸਹੂਲਤਾਂ ਵੀ ਜ਼ਿਆਦਾ ਹੋਣਗੀਆਂ। ਇਨ੍ਹਾਂ ਬੱਸਾਂ ਵਿੱਚ ਬੁਕਿੰਗ ਦੇ ਲਈ ਪੰਜਾਬ ਰੋਡਵੇਜ਼, ਪਨਬਸ ਜਾਂ ਪੈਪਸੂ ਆਨਲਾਈਨ ਦੀ ਵੈਬਸਾਈਟ ‘ਤੇ ਜਾ ਕੇ ਬੁਕਿੰਗ ਕਰ ਸਕਦੇ ਹੋ। ਬੱਸਾਂ ਦਾ ਟਾਈਮ ਟੇਬਲ ਵੀ ਇਨ੍ਹਾਂ ਵੈਬਸਾਈਟਾਂ ‘ਤੇ ਮਿਲ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫਾ ! CM ਮਾਨ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ
ਦੱਸ ਦੇਈਏ ਕਿ ਸ਼ੁਕਰਵਾਰ ਸਵੇਰੇ CM ਭਗਵੰਤ ਮਾਨ ਵੱਲੋਂ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਅੱਜ ਉਨ੍ਹਾਂ ਵੱਲੋਂ ਇਤਿਹਾਸਿਕ ਐਲਾਨ ਕੀਤਾ ਜਾਵੇਗਾ। ਜਿਸ ਵਿੱਚ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਅੱਜ 2 ਵਜੇ LIVE ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ। ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਦਾ ਹੋਵੇਗਾ। ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: