ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਇਸ ਸਮੇਂ ਵਿਜੇ ਸਿੰਗਲਾ ਰੋਪੜ ਜੇਲ੍ਹ ਵਿੱਚ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ ।
ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਡਾ. ਵਿਜੇ ਸਿੰਗਲਾ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਵੋਲਵੋ ਬੱਸਾਂ
ਡਾ. ਵਿਜੇ ਸਿੰਗਲਾ ਖਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ । ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: