ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦੇ ਦੁੱਖ ਵਿੱਚ ਉਸ ਦੇ ਇੱਕ ਪ੍ਰਸ਼ੰਸਕ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। 20 ਸਾਲਾਂ ਨੌਜਵਾਨ ਜਸਵਿੰਦਰ ਸਿੰਘ ਡੇਰਾਬੱਸੀ ਦਾ ਰਹਿਣ ਵਾਲਾ ਹੈ।
ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਪ੍ਰੇਸ਼ਾਨ ਸੀ। 8 ਜੂਨ ਨੂੰ ਉਸ ਨੇ ਮੂਸੇਵਾਲਾ ਦਾ ਭੋਗ ਸਾਰਾ ਦਿਨ ਲਾਈਵ ਵੇਖਿਆ। ਫਿਰ ਜ਼ਹਿਰ ਨਿਗਲ ਲਿਆ। ਇਸ ਕਾਰਨ ਉਸਦੀ ਮੌਤ ਹੋ ਗਈ।
ਜਸਵਿੰਦਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਹਮੇਸ਼ਾ ਸਿੱਧੂ ਮੂਸੇਵਾਲਾ ਦੇ ਗਾਣੇ ਸੁਣਦਾ ਰਹਿੰਦਾ ਸੀ। ਮੂਸੇਵਾਲਾ ਦੇ ਮਾਰੇ ਜਾਣ ‘ਤੇ ਉਹ ਬਹੁਤ ਦੁਖੀ ਮਹਿਸੂਸ ਕਰ ਰਿਹਾ ਸੀ। ਮੂਸੇਵਾਲਾ ਦਾ ਪੂਰਾ ਭੋਗ ਸਮਾਗਮ ਵੀ ਉਹ ਲਾਈਵ ਵੇਖਦਾ ਰਿਹਾ। ਇਸ ਤੋਂ ਬਾਅਦ ਉਹ ਬਹੁਤ ਬੇਚੈਨ ਰਹਿਣ ਲੱਗਾ।
ਉਸ ਨੇ ਦੁਪਹਿਰ ਕਰੀਬ 12.30 ਵਜੇ ਜ਼ਹਿਰ ਨਿਗਲ ਲਿਆ। ਉਸ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇੱਥੇ ਉਸ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਦੇ ਜੰਡਪੁਰ ‘ਚ ਸਿੱਧੂ ਮੂਸੇਵਾਲਾ ਦੇ ਫੈਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਸਾਢੇ 17 ਸਾਲਾਂ ਨੌਜਵਾਨ ਮੂਸੇਵਾਲਾ ਦੀ ਮੌਤ ਕਰਕੇ ਸਦਮੇ ਵਿੱਚ ਸੀ। 29 ਮਈ ਨੂੰ ਜਦੋਂ ਉਸ ਨੂੰ ਮੂਸੇਵਾਲਾ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਹ ਹੈਰਾਨ ਹੋ ਗਿਆ। ਪਹਿਲਾਂ ਉਸ ਨੇ ਖਾਣਾ-ਪੀਣਾ ਬੰਦ ਕਰ ਦਿੱਤਾ। ਉਹ ਮੂਸੇਵਾਲਾ ਨੂੰ ਯਾਦ ਕਰਕੇ ਰੌਂਦਾ ਰਿਹਾ। ਫਿਰ 31 ਮਈ ਨੂੰ ਅਚਾਨਕ ਫਿਨਾਈਲ ਪੀ ਲਈ। ਹਾਲਾਂਕਿ ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਸਮੇਂ ਸਿਰ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਜਾਨ ਬਚ ਗਈ।
ਵੀਡੀਓ ਲਈ ਕਲਿੱਕ ਕਰੋ -: