‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ 15 ਜੂਨ ਨੂੰ ਜਲੰਧਰ ਆਉਣਗੇ ਤੇ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨਗੇ । ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਬੱਸਾਂ ਨੂੰ ਰਵਾਨਾ ਕਰਨਗੇ ।
ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਸੀ ਕਿ 15 ਜੂਨ ਤੋਂ ਸਰਕਾਰੀ VOLVO ਬੱਸਾਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧੇ ਨਾਲੋਂ ਵੀ ਘੱਟ ਹੋਵੇਗਾ ਤੇ ਸਹੂਲਤਾਂ ਪ੍ਰਾਈਵੇਟ ਬੱਸਾਂ ਨਾਲੋਂ ਵੀ ਵੱਧ ਹੋਣਗੀਆਂ। ਇਨ੍ਹਾਂ ਬੱਸਾਂ ਵਿੱਚ ਬੁਕਿੰਗ ਦੇ ਲਈ ਪੰਜਾਬ ਰੋਡਵੇਜ਼, ਪਨਬਸ ਜਾਂ ਪੈਪਸੂ ਆਨਲਾਈਨ ਦੀ ਵੈਬਸਾਈਟ ‘ਤੇ ਜਾ ਕੇ ਬੁਕਿੰਗ ਕਰ ਸਕਦੇ ਹੋ। ਬੱਸਾਂ ਦਾ ਟਾਈਮ ਟੇਬਲ ਵੀ ਇਨ੍ਹਾਂ ਵੈਬਸਾਈਟਾਂ ‘ਤੇ ਮਿਲ ਜਾਵੇਗਾ।
ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਦਿੱਲੀ ਏਅਰਪੋਰਟ ਤੱਕ ਦਾ ਕਿਰਾਇਆ 1000 ਰੁ, ਜਲੰਧਰ ਤੋਂ 1170 ਰੁਪਏ, ਅੰਮ੍ਰਿਤਸਰ ਤੋਂ ਦਿੱਲੀ ਏਅਰਪੋਰਟ ਜਾਣ ਲਈ 1390 ਰੁਪਏ ਕਿਰਾਇਆਂ ਨਿਸ਼ਚਿਤ ਕੀਤਾ ਗਿਆ ਹੈ ਜੋ ਕਿ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਕਾਫੀ ਘੱਟ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਹੂਲਤ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: