ਪੰਜਾਬ ਪੁਲਿਸ ਦਾ ਇਕ ਏਐੱਸਆਈ ਸ਼ਰਾਬ ਦੇ ਨਸ਼ੇ ਵਿਚ ਇਸ ਤਰ੍ਹਾਂ ਟੱਲੀ ਹੋਇਆ ਕਿ ਉਸ ਨੂੰ ਹੋਸ਼ ਨਹੀਂ ਸੀ। ਉਸ ਨੇ ਆਪਣੀ ਕਾਰ ਤੋਂ ਬਾਇਕ ਨਾਲ ਟੱਕਰ ਮਾਰ ਦਿੱਤੀ ਜਿਸ ਨਾਲ ਬਾਈਕ ਸਵਾਰ 2 ਨੌਜਵਾਨ ਜ਼ਖਮੀ ਹੋ ਗਏ। ਇਸ ਦਾ ਪਤਾ ਲੱਗਦੇ ਹੀ ਲੋਕ ਭੜਕ ਗਏ। ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਪੰਜਾਬ ਪੁਲਿਸ ਮੁਰਦਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੀ ਸੂਚਨਾ ਵੀ ਪੁਲਿਸ ਕੰਟਰੋਲ ਰੂਮ ਵਿਚ ਦਿੱਤੀ ਗਈ ਜਿਸ ਦੇ ਬਾਅਦ ਮੌਕੇ ‘ਤੇ ਦੂਜੇ ਪੁਲਿਸ ਮੁਲਾਜ਼ਮ ਪਹੁੰਚੇ ਤੇ ਉਸ ਨੂੰ ਆਪਣੇ ਨਾਲ ਲੈ ਗਏ।
ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਈ ਜਿਸ ਵਿਚ ਦੇਖਿਆ ਗਿਆ ਕਿ ਮੁਲਾਜ਼ਮ ਨੇ ਇੰਨੀ ਸ਼ਰਾਬ ਪੀਤੀ ਹੋਈ ਸੀ ਕਿ ਉਸ ਕੋਲੋਂ ਸਿੱਧੇ ਖੜ੍ਹੇ ਵੀ ਨਹੀਂ ਹੋਇਆ ਜਾ ਰਿਹਾ ਸੀ। ਦੋ ਕਾਂਸਟੇਬਲ ਬਹੁਤ ਮੁਸ਼ਕਲ ਨਾਲ ਉਸ ਨੂੰ ਫੜ ਕੇ ਲੈ ਗਏ।
ਘਟਨਾ ਬਰਨਾਲਾ ਜ਼ਿਲ੍ਹੇ ਦੇ ਬਾਜਖਾਨਾ ਦੀ ਹੈ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਬਾਈਕ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਨਸ਼ੇ ਵਿਚ ਹੈ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਨੇ ਹੁਣ ਨਸ਼ੇੜੀ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: