ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਥਾਂ ਉਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ ਤਾਂ ਉਸ ਨੂੰ ਹਟਾਇਆ ਜਾਵੇ। ਇਹ ਕਿਹਾ ਜਾ ਰਿਹਾ ਹੈ ਕਿ ਡੇਰਾ ਬਿਆਸ ਦੀ ਇਕ ਕੰਧ ਫੌਜ ਦੀ ਅਧਿਕਾਰਤ ਖੇਤਰ ਵਿਚ ਆਉਂਦੀ ਹੈ ਇਸ ਲਈ ਇਸ ਨੂੰ ਹੁਣ ਢਾਹਿਆ ਜਾਵੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡੇਰਾ ਬਿਆਸ ਦੇ ਬਾਹਰ ਵੱਡੀ ਮਾਤਰਾ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਣਾਈ ਜਾ ਸਕੇ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਹਜ਼ਾਰ ਗਜ਼ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ ਤੇ ਇਸ ਅਧੀਨ ਜੋ ਵੀ ਘਰ ਆਉਣਗੇ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਤਹਿਤ ਡੇਰਾ ਬਿਆਸ ਦੀ ਕੰਧ ਦੇ ਨਾਲ-ਨਾਲ ਉਨ੍ਹਾਂ ਰਿਹਾਇਸ਼ੀ ਖੇਤਰਾਂ ਵਿਚ ਵੀ ਡਰ ਦਾ ਮਾਹੌਲ ਹੈ ਕਿ ਜੇਕਰ ਉਨ੍ਹਾਂ ਦੀ ਥਾਂ ਵੀ ਹਜ਼ਾਰ ਗਜ਼ ਦੀ ਨਿਸ਼ਾਨਦੇਹੀ ਦੇ ਅੰਦਰ ਆਉਂਦੀ ਹੋਵੇਗੀ ਤਾਂ ਕਾਰਵਾਈ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: