ਪੰਜਾਬ ਦੇ ਅੰਮ੍ਰਿਤਸਰ ‘ਚ ਜ਼ਮੀਨੀ ਵਿਵਾਦ ਕਰਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਵਿੱਚ ਗੋਲੀਆਂ ਚੱਲੀਆਂ, ਜਿਸ ਵਿੱਚ ਦੋ ਨੌਜਵਾਨਾਂ ਨੂੰ ਗੋਲੀ ਲੱਗੀ। ਸਥਾਨਕ ਲੋਕਾਂ ਨੇ ਦੋਵਾਂ ਨੂੰ ਤੁਰੰਤ ਮਾਲ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਪਹੁੰਚਾਇਆ ਪਰ ਡਾਕਟਰਾਂ ਨੇ ਇਕ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲਾ ਵਾਰਡ ਨੰਬਰ 45 ਤੋਂ ਕਾਂਗਰਸੀ ਕੌਂਸਲਰ ਦਲਬੀਰ ਕੌਰ ਦਾ ਪੁੱਤਰ ਚਰਨਦੀਪ ਸਿੰਘ ਬੱਬਾ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ 100 ਫੁੱਟ ਰੋਡ ਏਰੀਆ ਵਿੱਚ ਜ਼ਮੀਨੀ ਝਗੜੇ ਤੋਂ ਬਾਅਦ ਦੋ ਧਿਰਾਂ ਵਿੱਚ ਲੜਾਈ ਹੋ ਗਈ ਪਰ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸੀ ਕੌਂਸਲਰ ਦਲਬੀਰ ਕੌਰ ਦੇ ਪੁੱਤਰ ਬੱਬਾ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਬਾਬਾ ਨੇ ਕੁੱਲ ਚਾਰ ਗੋਲੀਆਂ ਚਲਾਈਆਂ। ਗੋਲੀਆਂ ਦੋ ਨੌਜਵਾਨਾਂ ਨੂੰ ਲੱਗੀਆਂ। ਸਥਾਨਕ ਲੋਕਾਂ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਤੁਰੰਤ ਮਾਲ ਰੋਡ ‘ਤੇ ਸਥਿਤ ਮੈਡੀਸਿਟੀ ਹਸਪਤਾਲ ਪਹੁੰਚਾਇਆ ਪਰ ਉੱਥੇ ਇਲਾਜ ਦੌਰਾਨ ਡਾਕਟਰਾਂ ਨੇ ਇਕ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦੇਈਏ ਕਿ ਪਹਿਲਾਂ ਵੀ 100 ਫੁੱਟ ਰੋਡ ‘ਤੇ ਜ਼ਮੀਨ ਨੂੰ ਲੈ ਕੇ ਲੜਾਈ ਹੋ ਚੁੱਕੀ ਹੈ। ਸ਼ਨੀਵਾਰ ਦੁਪਹਿਰ ਦੋਨੋਂ ਗੁੱਟ ਇੱਕ ਵਾਰ ਫਿਰ ਆਪਸ ਵਿੱਚ ਭਿੜ ਗਏ। ਮ੍ਰਿਤਕ ਦੀ ਪਛਾਣ ਰਾਜਾ ਵਜੋਂ ਹੋਈ ਹੈ। ਬੱਬਾ ਨੇ ਉਸ ਦੇ ਸਿਰ ਤੇ ਲੱਤ ਵਿੱਚ ਗੋਲੀ ਮਾਰੀ ਸੀ। ਦੂਜੇ ਪਾਸੇ ਜ਼ਖਮੀ ਦਾ ਨਾਂ ਰਿਸ਼ੀ ਹੈ ਅਤੇ ਉਹ ਕਾਰ ਮਕੈਨਿਕ ਹੈ।
ਘਟਨਾ ਵਿੱਚ ਜ਼ਖ਼ਮੀ ਹੋਏ ਰਿਸ਼ੀ ਨੇ ਦੱਸਿਆ ਕਿ ਬੱਬਾ ਨੇ ਪੁਲਿਸ ਦੀ ਮੌਜੂਦਗੀ ਵਿੱਚ ਸਿੱਧੀ ਗੋਲੀ ਚਲਾ ਦਿੱਤੀ। ਰਾਜਾ ਦੇ ਸਿਰ ਅਤੇ ਲੱਤ ਵਿੱਚ ਗੋਲੀ ਲੱਗੀ ਸੀ, ਜਦੋਂ ਕਿ ਉਸ ਦੀ ਆਪਣੀ ਲੱਤ ਵਿੱਚ ਗੋਲੀ ਲੱਗੀ ਹੈ।
ਵੀਡੀਓ ਲਈ ਕਲਿੱਕ ਕਰੋ -: