ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਹਰਿਆਣਾ ਤੋਂ ਰਾਜ ਸਭਾ ਚੋਣਾਂ ਵਿਚ ਕਥਿਤ ਤੌਰ ‘ਤੇ ‘ਕ੍ਰਾਸ ਵੋਟਿੰਗ’ ਕਰਨ ‘ਤੇ ਵੱਡੀ ਕਾਰਵਾਈ ਕਰਦੇ ਹੋਏ ਸੀਨੀਅਰ ਪਾਰਟੀ ਨੇਤਾ ਕੁਲਦੀਪ ਬਿਸ਼ਨੋਈ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ।
ਰਾਜ ਸਭਾ ਚੋਣਾਂ ‘ਚ ਅਜੈ ਮਾਕਨ ਦੀ ਹਾਰ ਤੋਂ ਬਾਅਦ ਕੁਲਦੀਪ ਖਿਲਾਫ ਕਾਰਵਾਈ ਹੋਣ ਦੀ ਗੱਲ ਮੰਨੀ ਜਾ ਰਹੀ ਸੀ। ਇਸ ਤੋਂ ਪਹਿਲਾਂ ਕੁਲਦੀਪ ਵੀ ਪਾਰਟੀ ਤੋਂ ਨਾਰਾਜ਼ ਸਨ। ਇਨ੍ਹਾਂ ਸਾਰੇ ਕਾਰਨਾਂ ਕਰਕੇ ਕਾਂਗਰਸ ਨੇ ਵਿਧਾਇਕ ਕੁਲਦੀਪ ਬਿਸ਼ਨੋਈ ‘ਤੇ ਵੱਡਾ ਐਕਸ਼ਨ ਲੈਂਦਿਆਂ ਪਾਰਟੀ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਮੁਤਾਬਕ ਸੋਨੀਆ ਗਾਂਧੀ ਨੇ ਬਿਸ਼ਨੋਈ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਵਿਸ਼ੇਸ਼ ਸੱਦੇ ਮੈਂਬਰ ਸਣੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਤੋਂ ਤੁਰੰਤ ਪ੍ਰਭਾਵ ਮੁਕਤ ਕਰ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਬਿਸ਼ਨੋਈ ਦੀ ਮੈਂਬਰਸ਼ਿਪ ਖਤਮ ਕਰਨ ਦੀ ਸਿਫਾਰਿਸ਼ ਵੀ ਕਰ ਸਕਦੀ ਹੈ।
ਦੂਜੇ ਪਾਸੇ ਹਰਿਆਣਾ ਤੋਂ ਰਾਜ ਸਭਾ ਚੋਣਾਂ ‘ਚ ਕਾਂਗਰਸ ਉਮੀਦਵਾਰ ਅਜੈ ਮਾਕਨ ਦੀ ਹਾਰ ਤੋਂ ਬਾਅਦ ਬਿਸ਼ਨੋਈ ਨੇ ਟਵੀਟ ਕੀਤਾ, ”ਫਨ ਕੁਚਲਣ ਦਾ ਹੁਨਰ ਆਉਂਦਾ ਹੈ ਮੈਨੂੰ, ਸੱਪ ਦੈ ਖੌਫ ਨਾਲ ਜੰਗ ਨਹੀਂ ਛੱਡਿਆ ਕਰਦੇ।:
ਰਾਜ ਸਭਾ ਚੋਣਾਂ ਵਿੱਚ ਮਾਕਨ ਦੀ ਹਾਰ ਤੋਂ ਬਾਅਦ ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਦੇ ਓਬੀਸੀ ਵਿਭਾਗ ਦੇ ਕੌਮੀ ਪ੍ਰਧਾਨ ਅਜੈ ਸਿੰਘ ਯਾਦਵ ਨੇ ਵੀ ਇੱਕ ਟਵੀਟ ਕਰਕੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਦੀਪੇਂਦਰ ਹੁੱਡਾ ਨੂੰ ਨਿਸ਼ਾਨਾ ਬਣਾਇਆ ਹੈ। ਮਾਮਲੇ ਭਖਦਾ ਵੇਖ ਉਨ੍ਹਾਂ ਸਫਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਇਸ਼ਾਰਾ ਹੁੱਡਾ ਪਰਿਵਾਰ ਵੱਲ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -: