ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਸ਼ਨੀਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਹਨ। ਚਾਵਲਾ ਦੋ ਵਾਰ ਸ਼ਹਿਰ ਦੇ ਮੇਅਰ ਵੀ ਚੁਣੇ ਗਏ ਸਨ। ਉਨ੍ਹਾਂ ਦੇ ਅਸਤੀਫੇ ਨਾਲ ਕਾਂਗਰਸ ਵਿੱਚ ਭਾਜੜਾਂ ਪੈ ਗਈਆਂ ਹਨ। ਅਸਤੀਫਾ ਦੇਣ ਤੋਂ ਬਾਅਦ ਸੁਭਾਸ਼ ਚਾਵਲਾ ਨੇ ਕਿਹਾ ਕਿ ਉਹ ਕੁਝ ਦਿਨਾਂ ਬਾਅਦ ਮੀਡੀਆ ਨਾਲ ਗੱਲ ਕਰਨਗੇ।
ਪ੍ਰਦੀਪ ਛਾਬੜਾ ਨੂੰ ਹਟਾ ਕੇ ਸੁਭਾਸ਼ ਚਾਵਲਾ ਨੂੰ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਹੇਠਲੇ ਪੱਧਰ ਤੋਂ ਲੈ ਕੇ ਆਲ ਇੰਡੀਆ ਪੱਧਰ ਤੱਕ ਚੋਣਾਂ ਹੋਣੀਆਂ ਹਨ। ਚੰਡੀਗੜ੍ਹ ਕਾਂਗਰਸ ਦੇ ਬਲਾਕ ਪੱਧਰੀ ਪ੍ਰਧਾਨਾਂ ਦੀ ਚੋਣ ਇਸੇ ਮਹੀਨੇ ਹੋਣੀ ਹੈ। ਇਸ ਤੋਂ ਬਾਅਦ ਜੁਲਾਈ ਵਿੱਚ ਸੂਬਾ ਪ੍ਰਧਾਨ ਦੀ ਚੋਣ ਹੋਵੇਗੀ। ਅਜਿਹੇ ‘ਚ ਸੁਭਾਸ਼ ਚਾਵਲਾ ਦੇ ਅਸਤੀਫੇ ਨਾਲ ਪਾਰਟੀ ਵਰਕਰ ਅਤੇ ਅਹੁਦੇਦਾਰ ਵੀ ਹੈਰਾਨ ਹਨ।
ਹਾਲ ਹੀ ਵਿੱਚ ਚਾਵਲਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਕੌਂਸਲਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਦੁਖੀ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਕਰਕੇ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਪਿਛਲੇ ਸਾਲ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ 35 ਵਿੱਚੋਂ ਅੱਠ ਕੌਂਸਲਰ ਜੇਤੂ ਰਹੇ ਸਨ। ਹੁਣ ਇਨ੍ਹਾਂ ਵਿੱਚੋਂ ਦੋ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: