ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬੀਮਾਰ ਹਨ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਗੈਸਟ੍ਰਿਕ ਨਾਲ ਤੇ ਅਸਥਮਾ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੇ ਬੀਮਾਰ ਹੋਣ ਬਾਰੇ ਪਤਾ ਲੱਗਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਹਾਲ ਪੁੱਛਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ, ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਹਨ।
ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਅਤੇ ਛਾਤੀ ‘ਚ ਦਰਦ ਤੋਂ ਬਾਅਦ ਉਸ ਦਾ ਚੈਕਅੱਪ ਕੀਤਾ ਗਿਆ। ਉਥੇ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਭੇਜ ਦਿੱਤਾ ਗਿਆ ਸੀ।
ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਜਨਵਰੀ ਵਿੱਚ ਕੋਰੋਨਾ ਹੋ ਗਿਆ ਸੀ, ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਏ ਸਨ, ਜਿਥੇ ਉਨ੍ਹਾਂ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ। ਹਾਲਾਂਕਿ, ਬਾਅਦ ਵਿੱਚ ਉਹ ਇਸ ਤੋਂ ਸਿਹਤਯਾਬ ਹੋ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: