ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹੈ। ਵਿਜੀਲੈਂਸ ਨੇ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 16 ਡਵੀਜ਼ਨਲ ਜੰਗਲਾਤ ਅਫਸਰਾਂ (ਡੀਐਫਓ) ਦੀ ਤਾਇਨਾਤੀ ਲਈ ਰਿਸ਼ਵਤ ਲਈ ਗਈ ਸੀ। ਵਿਜੀਲੈਂਸ ਨੇ ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਏਗੀ ਕਿ ਕਿਸ ਨੇ ਕਿੰਨੇ ਰੁਪਏ ਦਿੱਤੇ।
ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਅਮਲੋਹ ਸਥਿਤ ਉਨ੍ਹਾਂ ਦੇ ਘਰੋਂ ਤੜਕੇ 3 ਵਜੇ ਫੜਿਆ। ਧਰਮਸੋਤ ‘ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। 25 ਹਜ਼ਾਰ ਖੈਰ ਦੇ ਰੁੱਖਾਂ ਦੇ ਬਦਲੇ ਉਨ੍ਹਾਂ ਨੇ 1.25 ਕਰੋੜ ਰੁਪਏ ਵਸੂਲੇ ਸਨ।
ਇਹ ਖ਼ੁਲਾਸਾ ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਠੇਕੇਦਾਰ ਹਾਮੀ ਅਤੇ ਇੱਕ ਡੀ.ਐਫ਼.ਓ ਤੋਂ ਪੁੱਛਗਿੱਛ ਦੌਰਾਨ ਹੋਇਆ ਸੀ। ਇਹ ਵੀ ਪਤਾ ਲੱਗਾ ਕਿ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਰਾਹੀਂ ਮੰਤਰੀ ਇਹ ਵਸੂਲੀ ਕਰਵਾਉਂਦੇ ਸਨ।
ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਧਰਮਸੋਤ ਦੇ ਬੈਂਕ ਖਾਤੇ ਅਤੇ ਜਾਇਦਾਦ ਦੇ ਵੇਰਵਿਆਂ ਦੀ ਜਾਂਚ ਕਰ ਰਿਹਾ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਧਰਮਸੋਤ ਦਾ ਕਹਿਣਾ ਹੈ ਕਿ ਉਹ ਹਰ ਚੋਣ ਦੌਰਾਨ ਆਪਣੀ ਜਾਇਦਾਦ ਦੀ ਜਾਣਕਾਰੀ ਦਿੰਦੇ ਰਹੇ ਹਨ। ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: