ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹਾਈਕੋਰਟ ਵੱਲ ਰੁਖ਼ ਕੀਤਾ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜ਼ਮਾਨਤ ਪਟੀਸ਼ਨ ਪਾਈ ਹੈ। ਪਟੀਸ਼ਨ ‘ਚ ਮੰਤਰੀ ਸਿੰਗਲਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵਿਰੋਧੀਆਂ ਨੇ ਸਾਜਿਸ਼ ਤਹਿਤ ਫਸਾਇਆ ਹੈ ਤੇ ਉਮੀਦ ਹੈ ਕਿ ਪਟੀਸ਼ਨ ‘ਤੇ ਜਲਦ ਹੀ ਸੁਣਵਾਈ ਹੋ ਸਕਦੀ ਹੈ।
ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਡਾ. ਵਿਜੇ ਸਿੰਗਲਾ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
ਡਾ. ਵਿਜੇ ਸਿੰਗਲਾ ਖਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ । ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: