ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਨਿਕ ਕਪੂਰਥਲਾ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਨੇ ਅੱਜ ਆਪਣੀ ਰਿਹਾਇਸ਼ ‘ਤੇ ਸਕੂਲ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਇਆ ਦੇਣ ਵਿਚ ਆਪਣੀ ਖਾਸ ਥਾਂ ਬਣਾਈ ਹੈ।
CM ਮਾਨ ਨੇ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਭਵਨ ਦੀ ਮੁਰੰਮਤ ਲਈ ਤਤਕਾਲ ਰਕਮ ਜਾਰੀ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਅਨੁਕੂਲ ਵਾਤਾਵਰਣ ਪ੍ਰਦਾਨ ਕਰਨ ਲਈ ਸਕੂਲ ਭਵਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਂ ਦੀ ਮੰਗ ਹੈ। ਭਗੰਤ ਮਾਨ ਨੇ ਕਿਹਾ ਕਿ ਸਕੂਲ ਦੇ ਨਿਰੰਤਰ ਰੱਖ-ਰਖਾਅ ਨੂੰ ਨਿਸ਼ਚਿਤ ਕਰਨ ਲਈ ਆਉਣ ਵਾਲੇ ਸਾਲਾਂ ਵਿਚ ਬਜਟ ਵੀ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: