ਪੰਜਾਬ ਵਿਚ ਗਰਮੀ ਦਾ ਪ੍ਰਕੋਪ ਜਾਰੀ ਹੈ। ਦਿਨੋ-ਦਿਨ ਤਾਪਮਾਨ ਵਧਦਾ ਜਾ ਰਿਹਾ ਹੈ। ਤਪਦੀ ਗਰਮੀ ਦੀ ਮਾਰ ਝੇਲ ਰਹੇ ਲੋਕ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਇੰਝ ਲੱਗਦਾ ਹੈ ਕਿ ਹੁਣ ਪੰਜਾਬ ਵਾਸੀਆਂ ਨੂੰ ਸਬਰ ਦਾ ਫਲ ਮਿਲਣ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿਚ 15 ਜੂਨ ਤੋਂ ਮੌਸਮ ਦਾ ਮਿਜ਼ਾਜ਼ ਬਦਲਣ ਵਾਲਾ ਹੈ ਤੇ ਅਗਲੇ ਹਫਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
IMD ਮੁਤਾਬਕ ਦਿੱਲੀ-ਐੱਨਸੀਆਰ ਅਤੇ ਉੱਤਰ ਪੱਛਮ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਗਰਮੀ ਤੇ ਲੂ ਦੀ ਸਥਿਤੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਪ੍ਰਗਟਾਈ ਹੈ। ਮੌਸਮ ਵਿਭਾਗ ਮੁਤਾਬਕ 16 ਤੇ 17 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ ਵਿਚ ਅਤੇ ਦੱਖਣ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਲੂ ਚੱਲੀ ਸੀ।
ਮੌਸਮ ਵਿਭਾਗ ਮੁਤਾਬਕ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਵਿਚ ਜੰਮੂ-ਕਸ਼ਮੀਰ, ਲੱਦਾਖ ਵਿਚ ਗਰਜ਼ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ ਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿਸਿਆਂ ਵਿਚ ਵੀ ਮੀਂਹ ਦਾ ਅਲਰਟ ਜਾਰੀ ਕਤਾ ਹੈ। ਆਈਐੱਮਡੀ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਪੱਛਮੀ ਤਟ ‘ਤੇ ਤੇਜ਼ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ ਤੇ ਅਗਲੇ 5 ਦਿਨਾਂ ਦੌਰਾਨ ਪੂਰਬ ਉੱਤਰ ਭਾਰਤ ਤੇ ਉਪ-ਹਿਮਾਲੀ ਪੱਛਮੀ ਬੰਗਾਲ ਤੇ ਸਿੱਕਮ ਵਿਚ ਭਾਰੀ ਮੀਂਹ ਜਾਰੀ ਰਹਿ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
13 ਤੋਂ 16 ਜੂਨ ਦੌਰਾਨ ਅਸਮ ਦੇ ਮੇਘਾਲਿਆ ਵਿਚ ਮੀਂਹ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ, ਓਡੀਸ਼ਾ ਤੇ ਗੰਗੀਯ ਪੱਛਮੀ ਬੰਗਾਲ ਵਿਚ 14 ਤੋਂ 16 ਜੂਨ ਦੌਰਾਨ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਨਾਲ ਹੀ ਕਿਹਾ ਹੈ ਕਿ ਅਗਲੇ 5 ਦਿਨਾਂ ਦੌਰਾਨ ਛੱਤੀਸਗੜ੍ਹ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।