ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਤੇ ਹੁਣ ਪੰਜਾਬ ਪੁਲਿਸ ਲਾਰੈਂਸ ਨੂੰ ਪੰਜਾਬ ਲੈ ਕੇ ਆਏਗੀ। ਪੰਜਾਬ ਪੁਲਿਸ ਨੂੰ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ ਪੁਲਿਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਉਣ ਲਈ ਦਿੱਲੀ ਅਦਾਲਤ ਵਿੱਚ ਅਪੀਲ ਕੀਤੀ। ਲਾਰੈਸ ਗੈਂਗ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਰਿਮਾਂਡ ਦੀ ਮਿਆਦ ਖਤਮ ਹੋਣ ‘ਤੇ ਪਟਿਆਲਾ ਹਾਊਸ ਅਦਾਲਤ ‘ਚ ਪੇਸ਼ ਕੀਤਾ ਗਿਆ।
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸਨੇ ਦਲੀਲ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਉਸਦਾ ਐਨਕਾਊਂਟਰ ਕਰ ਸਕਦੀ ਹੈ। ਉਸਨੇ ਇਸ ਮਾਮਲੇ ਵਿੱਚ NIA ਕੋਰਟ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸਨੂੰ ਕੋਈ ਰਾਹਤ ਨਹੀਂ ਮਿਲੀ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਮਾਨਸਾ ਪੁਲਿਸ ਨੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਸਨ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀ ਦਿੱਤੀ ਜਾ ਰਹੀ ਸੀ। ਪੁਲਿਸ ਨੇ ਸਿੱਧੇ ਲਾਰੈਂਸ ‘ਤੇ ਕੇਸ ਦਰਜ ਨਹੀਂ ਕੀਤਾ, ਪਰ ਬਿਆਨ ਵਿੱਚ ਉਸਦਾ ਨਾਂ ਦਰਜ ਹੈ। ਇਸੇ ਆਧਾਰ ‘ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਮੰਗਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: