ਬੀਤੇ ਦਿਨੀਂ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਲਾਰੈਂਸ ਦੀ ਕਸਟੱਡੀ ਦੇਣ ਦੀ ਇਜਾਜ਼ਤ ਦੇ ਦਿੱਤੀ ਗਈ ਤੇ ਟ੍ਰਾਂਜਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੰਜਾਬ ਪੁਲਿਸ ਦਾ ਕਾਫਲਾ ਗੈਂਗਸਟਰ ਲਾਰੈਂਸ ਨੂੰ ਪੰਜਾਬ ਲੈ ਕੇ ਆਈ।
ਪੰਜਾਬ ਪੁੱਜਣ ਤੋਂ ਬਾਅਦ ਮਾਨਸਾ ਪੁਲਿਸ ਵਲੋਂ ਲਾਰੈਂਸ ਨੂੰ ਮਾਨਸਾ ਕੋਰਟ ‘ਚ ਪੇਸ਼ ਕੀਤਾ ਗਿਆ। ਮੈਡੀਕਲ ਤੋਂ ਬਾਅਦ ਲਾਰੈਂਸ ਨੂੰ ਪੰਜਾਬ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ । ਲਾਰੈਂਸ ਨੂੰ ਮਾਨਸਾ ਦੀ ਡਿਸਟ੍ਰਿਕਟ ਕੰਪਲੈਕਸ ‘ਚ ਪੇਸ਼ ਕੀਤਾ ਗਿਆ ਸੀ। ਲਾਰੈਂਸ ਨੂੰ ਸਵੇਰੇ 4 ਵਜੇ ਹੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਨਸਾ ਪੁਲਿਸ ਨੂੰ 7 ਦਿਨ ਦਾ ਰਿਮਾਂਡ ਮਿਲਿਆ ਤੇ ਇਸ ਤੋਂ ਬਾਅਦ ਪੰਜਾਬ ਪੁਲਿਸ ਦਾ ਕਾਫਲਾ ਮਾਨਸਾ ਤੋਂ ਮੋਹਾਲੀ ਲਈ ਕਾਫਲਾ ਰਵਾਨਾ ਹੋਇਆ। ਜਿਥੇ AGTF ਵਲੋਂ ਲਾਰੈਂਸ ਬਿਸ਼ਨੋਈ ਤੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ । ਇਸ ਤੋਂ ਬਾਅਦ ਗੋਲਡੀ ਬਰਾੜ ਨੂੰ ਲੈ ਕੇ ਲਾਰੈਂਸ ਤੋਂ ਸਵਾਲ ਕੀਤੇ ਜਾ ਸਕਦੇ ਹਨ।
ਦੱਸ ਦੇਈਏ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ, ਜੋ ਕਿ 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਆਪਣੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲੇ ਸਨ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।
ਗੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਲੌਜਿਸਟਿਕ ਸਪੋਰਟ ਮੁਹੱਈਆ ਕਰਵਾਉਣ, ਰੇਕੀ ਕਰਨ ਅਤੇ ਪਨਾਹ ਦੇਣ ਦੇ ਦੋਸ਼ ਹੇਠ ਪਹਿਲਾਂ ਹੀ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਚਰਨਜੀਤ ਸਿੰਘ ਉਰਫ਼ ਚੇਤਨ ਵਾਸੀ ਬਲਰਾਮ ਨਗਰ ਬਠਿੰਡਾ, ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ਼ ਕੇਕੜਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ ਢੈਪਈ, ਫਰੀਦਕੋਟ ਦੇ ਮਨਪ੍ਰੀਤ ਭਾਊ, ਸਾਰਜ ਮਿੰਟੂ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਤਖ਼ਤ-ਮਾਲ ਹਰਿਆਣਾ ਦੇ ਪ੍ਰਭਦੀਪ ਸਿੱਧੂ ਉਰਫ਼ ਪੱਬੀ; ਹਰਿਆਣਾ ਦੇ ਸੋਨੀਪਤ ਦੇ ਪਿੰਡ ਰੇਵਲੀ ਦੇ ਮੋਨੂੰ ਡਾਗਰ, ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: