ਟੀਵੀ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਭਿਨੇਤਾ ਕਰਨਵੀਰ ਬੋਹਰਾ ਤੇ ਉਨ੍ਹਾਂ ਦੀ ਪਤਨੀ ਤਜਿੰਦਰ ਸਿੱਧੂ ਯਾਨੀ ਟੀਜੇ ਸਿੱਧੂ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕ 40 ਸਾਲਾ ਔਰਤ ਨੂੰ 2.5 ਫੀਸਦੀ ਵਿਆਜ ‘ਤੇ ਵਾਪਸ ਕਰਨ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ ਵਿਚ ਅਭਿਨੇਤਾ ਮਨੋਜ ਬੋਹਰਾ ਉਰਫ ਕਰਨਵੀਰ ਬੋਹਰਾ ਸਣੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਹਿਲਾ ਨੇ ਦਾਅਵਾ ਕੀਤਾ ਕਿ ਸਿਰਫ 1 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਾਪਸ ਕੀਤੀ ਗਈ।
ਔਰਤ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਉਸ ਨੇ ਰਕਮ ਮੰਗੀ ਤਾਂ ਬੋਹਰਾ ਅਤੇ ਉਸ ਦੀ ਪਤਨੀ ਤਜਿੰਦਰ ਸਿੱਧੂ ਨੇ ਸਹੀ ਜਵਾਬ ਨਹੀਂ ਦਿੱਤਾ ਅਤੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਓਸ਼ੀਵਾਰਾ ਪੁਲਿਸ ਨੇ ਕਿਹਾ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਕਰਨਵੀਰ ਵੋਹਰਾ ਨੇ ਕਈ ਟੀਵੀ ਸੀਰੀਅਲਾਂ ਵਿਚ ਕੰਮ ਕੀਤਾ ਹੈ ਜਿਨ੍ਹਾਂ ਵਿਚ ‘ਕਿਉਂਕਿ ਸਾਸ ਭੀ ਕਭੀ ਬਹੂ ਥੀ, ‘ਕਸੌਟੀ ਜ਼ਿੰਦਗੀ ਕੀ’ ਤੇ ‘ਕਯਾ ਹਾਦਸਾ ਕਯਾ ਹਕੀਕਤ’ ਵਰਗੇ ਨਾਂ ਸ਼ਾਮਲ ਹਨ। ਕਰਨਵੀਰ ਬੋਹਰਾ ਹੁਣੇ ਜਿਹੇ ਕੰਗਨਾ ਰਣੌਤ ਦੇ ਰਿਐਲਿਟੀ ਸ਼ੋਅ ‘ਲਾਕ ਅੱਪ’ ਵਿਚ ਵੀ ਦਿਖੇ ਸੀ। ਇਸ ਸ਼ੋਅ ਦੇ ਇੱਕ ਐਪੀਸੋਡ ਵਿਚ ਉਨ੍ਹਾਂ ਦੱਸਿਆ ਸੀ ਕਿ ਉਹ ਕਰਜ਼ ਵਿਚ ਡੁੱਬੇ ਹੋਏ ਹਨ। ਕਈ ਲੋਕਾਂ ਦੇ ਪੈਸੇ ਉਨ੍ਹਾਂ ਨੇ ਵਾਪਸ ਨਹੀਂ ਕੀਤੇ ਹਨ ਜਿਸ ਕਾਰਨ ਉਨ੍ਹਾਂ ‘ਤੇ ਕੁਝ ਕੇਸ ਵੀ ਚੱਲ ਰਹੇ ਹਨ।