ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਪਹੁੰਚਣ ਤੋਂ ਪਹਿਲਾਂ ਹੀ ਕੁਝ ਸ਼ਰਾਰਤੀ ਤੱਤਾਂ ਨੇ ਸ਼ਹਿਰ ‘ਚ ਦੀਵਾਰਾਂ ‘ਤੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ। ਇਨ੍ਹਾਂ ਨੂੰ ਦੇਖ ਕੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸੁਰੱਖਿਆ ਵਿਵਸਥਾ ਨੂੰ ਹੋਰ ਵਧਾ ਦਿੱਤਾ ਗਿਆ ਹੈ। ਪਿਛਲੇ ਇੱਕ ਹਫਤੇ ਵਿਚ ਪੰਜਾਬ ਵਿਚ ਖਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਜਾਣ ਦਾ ਇਹ ਤੀਜਾ ਮਾਮਲਾ ਸਾਹਮਣੇ ਆਇਆ ਹੈ।
ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਨੇ ਕਈ ਮੀਟਿੰਗਾਂ ਕੀਤੀਆਂ। ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਪਰ ਫਿਰ ਵੀ ਖਾਲਿਸਤਾਨੀ ਗਰਮ ਖਿਆਲੀ ਸੁਰੱਖਿਆ ਪ੍ਰਬੰਧਾਂ ਨੂੰ ਤਾਕ ‘ਤੇ ਰੱਖਦੇ ਹੋਏ ਦੀਵਾਰਾਂ ‘ਤੇ ਰਾਤ ਨੂੰ ਖਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖ ਕੇ ਚਲੇ ਗਏ।
ਖਾਲਿਸਤਾਨੀ ਸਮਰਥਕਾਂ ਦੇ ਨਾਅਰੇ ਟਾਂਡਾ ਰੋਡ ਤੇ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇ ਕੁਝ ਖੇਤਰਾਂ ਦੀਆਂ ਦੀਵਾਰਾਂ ‘ਤੇ ਲਿਖੇ ਹੋਏ ਮਿਲੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਏਅਰਪੋਰਟ ਲਈ ਵਾਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਆ ਰਹੇ ਹਨ। ਉਸ ਤੋਂ ਪਹਿਲਾਂ ਹੀ ਖਾਲਿਸਤਾਨੀ ਸਮਰਥਕਾਂ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਦੀਵਾਰਾਂ ‘ਤੇ ਖਾਲਿਸਤਾਨੀ ਸਮਰਥਕ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਇਲਾਕੇ ਵਿਚ ਲੱਗੇ ਸੀਸੀਟੀਵ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਖੰਗਾਲਿਆ ਜਾਵੇਗਾ।