ਸੰਗਰੂਰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਵਿੱਚ ਕਾਂਗਰਸ ਵੱਲੋਂ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਪੱਖ ਵਿੱਚ ਜਾਰੀ ਪਾਰਟੀ ਦੇ ਚੋਣ ਗੀਤ ਵਿੱਚ ਮ੍ਰਿਤਕ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਰਤਣ ‘ਤੇ ਜਿਥੇ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਦੂਜੇ ਪਾਸੇ ਸਿੰਗਰ ਦੇ ਮਾਪਿਆਂ ਨੇ ਵੀ ਸਿਆਸੀ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤ ‘ਤੇ ਸਿਆਸਤ ਨਾ ਕਰਨ।
ਇਸ ਮਗਰੋਂ ਕਾਂਗਰਸ ਵੀ ਚੋਣ ਗੀਤ ‘ਚ ਮੂਸੇਵਾਲਾ ਦੀ ਤਸਵੀਰ ਇਸਤੇਮਾਲ ਕਰਨ ‘ਤੇ ਬੈਕਫੁੱਟ ‘ਤੇ ਆ ਗਈ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਬਾਰੇ ਸਫਾਈ ਦਿੱਤੀ। ਵੜਿੰਗ ਨੇ ਕਿਹਾ ਕਿ ਮੂਸੇਵਾਲਾ ਕਿਸੇ ਇੱਕ ਦੇ ਨਹੀਂ ਸਗੋਂ ਸਾਰਿਆਂ ਦੇ ਸਾਂਝੇ ਹਨ। ਉਨ੍ਹਾਂ ਦੇ ਨਾਂ ‘ਤੇ ਵੋਟ ਨਾ ਮੰਗੋ।
ਦੱਸ ਦੇਈਏ ਕਿ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣਾਂ ਨੂੰ ਲੈ ਕੇ ਇਲੈਕਸ਼ਨ ਸਾਂਗ ਜਾਰੀ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ ਸਰਪ੍ਰਾਈਜ਼ ਦੱਸਿਆ ਸੀ। ਇਹ ਸਾਂਗ ਪੰਜਾਬ ਕਾਂਗਰਸ ਦੇ ਆਫੀਸ਼ੀਅਲ ਸੋਸ਼ਲ ਮੀਡੀਆ ਪੇਜ ‘ਤੇ ਜਾਰੀ ਕੀਤਾ ਗਿਆ ਸੀ।
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਦਲਵੀਰ ਗੋਲਡੀ ਨੇ ਆਪਣਾ ਗਾਣਾ ਬਣਾਇਆ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਤਸਵੀਰ ਹੈ। ਉਸ ਵਿੱਚ ਹੋਰ ਵੀ ਬਹੁਤ ਸਾਰੀਆਂ ਫੋਟੋਆਂ ਹਨ। ਮੈਂ ਸਿੱਧੂ ਮੂਸੇਵਾਲਾ ਦਾ ਸਭ ਤੋਂ ਕਰੀਬੀ ਸਾਥੀ ਰਿਹਾ ਹਾਂ। ਉਨ੍ਹਾਂ ਦੇ ਜਾਣ ਤੋਂ ਬਾਅਦ ਦੁਨੀਆ ਤੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵੜਿੰਗ ਨੇ ਕਿਹਾ ਕਿ ਇਸ ਨੂੰ ਕਿਸੇ ਇੱਕ ਨਜ਼ਰੀਏ ਨਾਲ ਨਹੀਂ ਵੇਖਣਾ ਚਾਹੀਦਾ। ਇਹ ਕਲੀਅਰ ਹੈ ਕਿ ਕੋਈ ਮੂਸੇਵਾਲਾ ਦੇ ਨਾਂ ‘ਤੇ ਵੋਟ ਨਾ ਮੰਗੇ। ਲੋਕ ਦੁਖੀ ਦਾ ਇਜ਼ਹਾਰ ਜ਼ਰੂਰ ਕਰਨ। ਮੂਸੇਵਾਲਾ ਦਾ ਕਿਸੇ ਇੱਕ ਵਿਅਕਤੀ ਨੂਸਮਰਥਨ ਨਹੀਂ ਸੀ। ਅਸੀਂ ਉਸ ਦੇ ਇਨਸਾਫ ਦੀ ਲੜਾਈ ਲੜਦੇ ਰਹਿਣਗੇ।