ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ । ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਹੁਸ਼ਿਆਰਪੁਰ ਜੇਲ੍ਹ ਤੋਂ ਗੈਂਗਸਟਰ ਗੁਰਬੀਰ ਗੋਰਾ ਨੂੰ ਲੈ ਕੇ ਆਈ ਹੈ। ਗੋਰਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਹੈ। ਜਿਸ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ । ਇਸ ਤੋਂ ਬਾਅਦ ਪੁਲਿਸ ਨੇ ਲਾਰੈਂਸ ਤੇ ਗੋਰਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ। ਜਿਸ ਵਿੱਚ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਕਈ ਅਹਿਮ ਸੁਰਾਗ ਮਿਲੇ ਹਨ।
ਇਸ ਤੋਂ ਇਲਾਵਾ ਪੁਲਿਸ ਨੂੰ ਮੂਸੇਵਾਲਾ ਕਤਲ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਨਸੀਬ ਖਾਨ ਤੇ ਪਵਨ ਬਿਸ਼ਨੋਈ ਕੋਲੋਂ ਵੀ ਅਹਿਮ ਸੁਰਾਗ ਮਿਲੇ ਹਨ। ਇਹ ਹਥਿਆਰ ਮਾਨਸਾ ਨਾਲ ਲੱਗਦੇ ਪੰਜਾਬ-ਹਰਿਆਣਾ ਬਾਰਡਰ ‘ਤੇ ਦੱਬੇ ਹੋਏ ਸਨ। ਪੁਲਿਸ ਉਨ੍ਹਾਂ ਨੂੰ ਜਲਦੀ ਹੀ ਬਰਾਮਦ ਕਰ ਸਕਦੀ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ
ਜ਼ਿਕਰਯੋਗ ਹੈ ਕਿ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਲਾਰੈਂਸ ਨੂੰ ਮਾਨਸਾ ਅਦਾਲਤ ਨੇ 7 ਦਿਨ ਦਾ ਰਿਮਾਂਡ ਦਿੱਤਾ ਹੈ । ਬੁੱਧਵਾਰ ਨੂੰ ਪੂਰਾ ਦਿਨ ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਵਿਸ਼ੇਸ਼ ਜਾਂਚ ਟੀਮ (SIT), ਕਾਊਂਟਰ ਇੰਟੈਲੀਜੈਂਸ ਵਿਭਾਗ (CID) ਤੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (OCCU) ਦੀਆਂ ਟੀਮਾਂ ਵੱਲੋਂ ਪੁੱਛਗਿੱਛ ਕੀਤੀ ਗਈ।
ਦੱਸ ਦੇਈਏ ਕਿ ਮੂਸੇਵਾਲਾ ਕਤਲਕਾਂਡ ਵਿੱਚ ਦਿੱਲੀ ਪੁਲਿਸ ਨੇ 8 ਸ਼ੱਕੀ ਸ਼ਾਰਪ ਸ਼ੂਟਰਾਂ ਦੀ ਸੂਚੀ ਜਾਰੀ ਕੀਤੀ ਸੀ । ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਕਿਸੇ ਦੀ ਪੁਸ਼ਟੀ ਨਹੀਂ ਕੀਤੀ ਹੈ । ਇਸ ਸੂਚੀ ਵਿੱਚ ਸ਼ਾਮਲ ਸਿਧੇਸ਼ ਹੀਰਾਮਨ ਕਾਂਬਲੇ ਉਰਫ ਸੌਰਵ ਮਹਾਕਾਲ ਨੂੰ ਪੁਣੇ ਪੁਲਿਸ ਨੇ ਫੜ ਲਿਆ ਸੀ । ਦਿੱਲੀ ਪੁਲਿਸ ਨੇ ਕਿਹਾ ਕਿ ਉਹ ਕਤਲ ਵਿੱਚ ਸ਼ਾਮਲ ਨਹੀਂ ਸੀ । ਇਸ ਤੋਂ ਬਾਅਦ ਸੰਤੋਸ਼ ਜਾਧਵ ਅਤੇ ਨਵਨਾਥ ਸੂਰਯਵੰਸ਼ੀ ਨੂੰ ਗੁਜਰਾਤ ਦੇ ਕੱਛ ਤੋਂ ਫੜਿਆ ਗਿਆ । ਹਾਲਾਂਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਜਾਧਵ ਦਾ ਨਾਮ ਸਾਹਮਣੇ ਨਹੀਂ ਆਇਆ ਹੈ। ਇਸ ਕਾਰਨ ਪੰਜਾਬ ਪੁਲਿਸ ਫਿਲਹਾਲ ਉਸ ਦੇ ਪ੍ਰੋਡਕਸ਼ਨ ਵਾਰੰਟ ਨਹੀਂ ਲੈ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: