ਰਾਹੁਲ ਗਾਂਧੀ ‘ਤੇ ਈਡੀ ਦੀ ਕਾਰਵਾਈ ਦੇ ਖਿਲਾਫ ਕਾਂਗਰਸ ਦੇ ਸਤਿਆਗ੍ਰਹਿ ਦੌਰਾਨ ਦਿੱਲੀ ਪੁਲਿਸ ਵੱਲੋਂ ਪਾਰਟੀ ਨੇਤਾਵਾਂ ਨਾਲ ਗਲਤ ਵਿਵਹਾਰ ਨੂੰ ਲੈ ਕੇ ਕਾਂਗਰਸ ਨੇਤਾਵਾਂ ਦਾ ਇੱਕ ਪ੍ਰਤੀਨਿਧੀ ਮੰਡਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਸ਼ਾਮ 5 ਵਜੇ ਮੁਲਾਕਾਤ ਕਰੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਕਾਂਗਰਸ ਦੇ ਰਾਜ ਸਭਾ ਸਾਂਸਦਾਂ ਨੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੂੰ ਚਿੱਠੀ ਲਿਖ ਕੇ ਦਿੱਲੀ ਪੁਲਿਸ ਦੇ ਗਲਤ ਵਿਵਹਾਰ ਖਿਲਾਫ ਗੰਭੀਰ ਕਾਰਵਾਈ ਦੀ ਮੰਗ ਕੀਤੀ ਸੀ।
ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਦਿੱਲੀ ਪੁਲਿਸ ਵੱਲੋਂ ਕਥਿਤ ਤੌਰ ‘ਤੇ ਪਾਰਟੀ ਮੁੱਖ ਦਫਤਰ ਦੇ ਬਾਹਰ ਕੀਤੇ ਗਏ ਹੰਗਾਮੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਿਆ। ਖੜਗੇ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਹਿਰਾਸਤ ਵਿਚ ਲਏ ਗਏ ਕਾਂਗਰਸ ਨੇਤਾਵਾਂ ਨੂੰ ਗਲਤ ਤਰੀਕੇ ਨਾਲ ਰੱਖਿਆ ਗਿਆ ਸੀ। ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਸੀ। ਸਾਡੇ ਨੇਤਾਵਾਂ ਨੂੰ ਹਸਪਤਾਲ ਜਾਣਾ ਪਿਆ, ਕੁਝ ਦੀ ਪਸਲੀ ਟੁੱਟ ਗਈ। ਅਸੀਂ ਇਸ ਮਾਮਲੇ ‘ਤੇ ਅਪੀਲ ਕਰਨ ਲਈ ਉਪ ਰਾਸ਼ਟਰਪਤੀ ਕੋਲ ਆਏ ਸੀ। ਇਹ ਉੁਨ੍ਹਾਂ ਦਾ ਫਰਜ਼ ਹੈ ਕਿ ਉਹ ਸਾਡੀ ਰੱਖਿਆ ਕਰਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸੇ ਵਿਚ ਈਡੀ ਨੇ ਕਾਂਗਰਸ ਨੇ ਸੀਨੀਅਰ ਨੇਤਾ ਰਾਹੁਲ ਗਾਂਧੀ ਤੋਂ ਨੈਸ਼ਨਲ ਹੇਰਾਡ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿਛ ਵਿਅਕਤੀਗਤ ਕਾਰਨਾਂ ਦੇ ਚੱਲਦਿਆਂ 17 ਤੋਂ 20 ਜੂਨ ਤੱਕ ਟਾਲਣ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਰਾਹੁਲ ਗਾਂਧੀ ਨੇ ਈਡੀ ਦੇ ਜਾਂਚ ਅਧਿਕਾਰੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ 17 ਜੂਨ ਲਈ ਨਿਰਧਾਰਤ ਪੁੱਛਗਿਛ ਤੋਂ ਛੋਟ ਦੇਣ ਦਾ ਅਪੀਲ ਕੀਤੀ ਸੀ ਕਿਉਂਕਿ ਉਹ ਆਪਣੀ ਬੀਮਾਰ ਮਾਂ, ਸੋਨੀਆ ਗਾਂਧੀ ਨਾਲ ਰਹਿਣਾ ਚਾਹੁੰਦੇ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ-19 ਨਾਲ ਜੁੜੀਆਂ ਸਿਹਤ ਸਮੱਸਿਆਵਾਂ ਦੇ ਚੱਲਦਿਆਂ ਦਿੱਲੀ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।