ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਕਾਰਨ ਜ਼ਿਲ੍ਹਾ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ (ਵੀਰਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਨੇ ਜਾਰੀ ਕੀਤਾ ਹੈ, ਜਿਸ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਕਾਰਡ ਪੇਸ਼ ਕਰਕੇ 23 ਜੂਨ, 2022 (ਵੀਰਵਾਰ) ਨੂੰ ਸਬੰਧਤ ਅਥਾਰਟੀ ਤੋਂ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈ ਲਵੇ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਹ ਵੀ ਪੜ੍ਹੋ : ‘ਪ੍ਰਧਾਨ ਮੰਤਰੀ ਨੂੰ ਦੋਸਤਾਂ ਦੀ ਆਵਾਜ਼ ਤੋਂ ਇਲਾਵਾ ਕੁਝ ਵੀ ਨਹੀਂ ਸੁਣਦਾ’, ਰਾਹੁਲ ਗਾਂਧੀ ਦਾ PM ਮੋਦੀ ‘ਤੇ ਵਾਰ
ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੇ ਉਪਬੰਧ ਦੇ ਅਨੁਸਾਰ, 23 ਜੂਨ, 2022 (ਵੀਰਵਾਰ) ਨੂੰ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਕਾਰੋਬਾਰ, ਵਪਾਰ, ਉਦਯੋਗਿਕ ਉੱਦਮਾਂ ਵਿਚ ਛੁੱਟੀ ਐਲਾਨੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: