ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿਚ ਚੱਲ ਰਹੇ ਹਿੰਸਕ ਅੰਦੋਲਨ ਵਿਚ ਆਰਮੀ ਚੀਫ ਜਨਰਲ ਮਨੋਜ ਪਾਂਡੇ ਨੇ ਦੱਸਿਆ ਹੈ ਕਿ ਕਦੋਂ ਤੱਕ ਪਹਿਲੇ ਅਗਨੀਵੀਰ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਦਿਨ ਦਿਨਾਂ ਵਿਚ ਇਸ ਲਈ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਦਸੰਬਰ ਤੱਕ ਫੌਜ ਦਾ ਪਹਿਲਾ ਅਗਨੀਵੀਰ ਮਿਲ ਜਾਵੇਗਾ ਅਤੇ ਅਗਲੇ ਸਾਲ ਦੇ ਵਿਚਕਾਰ ਤੱਕ ਤਿੰਨੋਂ ਸੈਨਾਵਾਂ ਵਿਚ ਇਨ੍ਹਾਂ ਦੀ ਆਪ੍ਰੇਸ਼ਨ ਤੇ ਨਾਨ-ਆਪ੍ਰੇਸ਼ਨਲ ਤਾਇਨਾਤੀ ਕਰ ਦਿੱਤੀ ਜਾਵੇਗੀ।
ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਕਿਹਾ ਕਿ ਭਰਤੀ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਹੋਣ ਵਾਲੀ ਹੈ। ਅਗਲੇ ਦੋ ਦਿਨਾਂ ਦੇ ਵਿਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਬਾਅਦ ਫੌਜੀਆਂ ਵੱਲੋਂ ਰਜਿਸਟ੍ਰੇਸ਼ਨ, ਭਰਤੀ ਦੌੜ ਆਦਿ ਦਾ ਸ਼ੈਡਿਊਲ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਅਗਨੀਵੀਰਾਂ ਦੀ ਭਰਤੀ ਟ੍ਰੇਨਿੰਗ ਕੇਂਦਰਾਂ ਦੀ ਗੱਲ ਹੈ ਤਾਂ ਪਹਿਲੇ ਬੈਚ ਦੀ ਟ੍ਰੇਨਿੰਗ ਇਸ ਸਾਲ ਦੇ ਅਖੀਰ ਤੱਕ ਸ਼ੁਰੂ ਹੋ ਜਾਵੇਗੀ। ਇਹੀ ਨਹੀਂ ਵਿਦਿਆਰਥੀਆਂ ਦੇ ਵਿਰੋਧ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਇਕ ਵਾਰ ਇਸ ਦਾ ਹਿੱਸਾ ਬਣਨ ਅਤੇ ਪੂਰੀ ਗੱਲ ਨੂੰ ਸਮਝਣ ਦੇ ਬਾਅਦ ਉਹ ਵਿਰੋਧ ਨਹੀਂ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 23 ਜੂਨ ਨੂੰ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਜ਼ਿਲ੍ਹਿਆਂ ‘ਚ ਸਥਾਨਕ ਛੁੱਟੀ ਦਾ ਕੀਤਾ ਐਲਾਨ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਸਕੀਮ ਦਾ ਵਿਰੋਧ ਨਾ ਕਰਨ ਤੇ ਇਹ ਉਨ੍ਹਾਂ ਦੇ ਹਿੱਤ ਵਿਚ ਹੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਬੀਤੇ ਦੋ ਸਾਲਾਂ ਤੋਂ ਕੋਰੋਨਾ ਸੰਕਟ ਦੇ ਚੱਲਦੇ ਫੌਜ ਦੀ ਭਰਤੀ ‘ਤੇ ਰੋਕ ਸੀ ਤੇ ਉਹ ਨੌਜਵਾਨਾਂ ਲਈ ਚੰਗਾ ਮੌਕਾ ਹੈ। ਉਨ੍ਹਾਂ ਨੂੰ ਵਿਰੋਧ ਛੱਡ ਕੇ ਭਰਤੀ ਲਈ ਤਿਆਰੀ ਕਰਨੀ ਚਾਹੀਦੀ।
ਗੌਰਤਲਬ ਹੈ ਕਿ ਬਿਹਾਰ, ਯੂਪੀ, ਰਾਜਸਥਾਨ, ਦਿੱਲੀ ਹਰਿਆਣਾ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਬਿਹਾਰ ਵਿਚ ਤਾਂ ਇਹ ਅੰਦੋਲਨ ਕਾਫੀ ਹਿੰਸਕ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: