ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਦੀ ਅਗਨੀਪਥ ਸਕੀਮ ਦੇ ਵਿਰੋਧ ਦੀ ਅੱਗ ਪੰਜਾਬ ਵਿੱਚ ਵੀ ਪਹੁੰਚ ਚੁੱਕੀ ਹੈ। ਜਲੰਧਰ, ਸੰਗਰੂਰ ਸਣੇ ਕਈ ਸ਼ਹਿਰਾਂ ਵਿੱਚ ਇਸ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਨੌਜਵਾਨਾਂ ਨੂੰ ਸਰਕਾਰ ਦਾ 4 ਸਾਲਾਂ ਦੀ ਭਰਤੀ ਵਾਲਾ ਫਾਰਮੂਲਾ ਮਨਜ਼ੂਰ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਗਨੀਵੀਰ ਯੋਜਨਾ ਨੂੰ ਵਾਪਸ ਲੈ ਕੇ 2 ਸਾਲ ਤੋਂ ਸਰੀਰਕ ਟੈਸਟ ਪਾਸ ਕਰ ਚੁੱਕੇ ਹਜ਼ਾਰਾਂ ਨੌਜਵਾਨਾਂ ਦਾ ਲਿਖਤੀ ਪੇਪਰ ਲੈ ਕੇ ਓਹਨਾਂ ਨੂੰ ਭਰਤੀ ਕਰਕੇ ਦੇਸ਼ ਸੇਵਾ ਦਾ ਮੌਕਾ ਦੋਵੇ।
ਦੱਸ ਦੇਈਏ ਕਿ ਨੌਜਵਾਨ ਦੋ ਸਾਲਾਂ ਤੋਂ ਤਿਆਰੀ ਕਰ ਰਹੇ ਹਨ, ਇਸ ਦੌਰਾਨ ਫੌਜ ਵਿੱਚ ਭਰਤੀ ਨਹੀਂ ਹੋ।ਈ ਪਹਿਲਾਂ ਕੋਵਿਡ ਦੀ ਗੱਲ ਕਹਿ ਕੇ ਪੇਪਰ ਨਹੀਂ ਹੋਏ। ਹੁਣ ਨੌਜਵਾਨ ਫਿਜ਼ੀਕਲ ਤੇ ਮੈਡੀਕਲ ਟੈਸਟ ਪਾਸ ਕਰ ਚੁੱਕੇ ਹਨ ਤੇ ਹੁਣ ਇਸ ਦਾ ਪੇਪਰ ਰੱਦ ਕਰ ਦਿੱਤਾ ਗਿਆ। ਹੁਣ ਅਗਨੀਪਥ ਤੇ ਅਗਨੀਵੀਰ ਨਾਂ ਦੀ ਨਵੀਂ ਸਕੀਮ ਲਿਆ ਦਿੱਤੀ ਗਈ ਹੈ, ਜਿਸ ਨਾਲ ਨੌਜਵਾਨਾਂ ਦਾ ਗੁੱਸਾ ਹੋਰ ਵੀ ਵੱਧ ਗਿਆ ਹੈ।
ਬੀਤੇ ਦਿਨ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਤੇ ਅੱਜ ਜਲੰਧਰ ਵਿੱਚ ਵੀ ਨੌਜਵਾਨ ਸੜਕਾਂ ‘ਤੇ ਉਤਰ ਆਏ ਹਨ। ਨੌਜਵਾਨਾਂ ਨੇ ਇਕੱਠੇ ਹੋ ਕੇ ਸਵੇਰੇ ਪੀਏਪੀ ਚੌਂਕ ‘ਤੇ ਜਾਮ ਲਾ ਦਿੱਤਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਵਿੱਚ ਵੀ ਨੌਜਵਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: