ਕਾਬੁਲ ਵਿੱਚ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿਖੇ ਅੱਜ ਸ਼ਨੀਵਾਰ ਸਵੇਰੇ 6 ਵਜੇ ਅੱਤਵਾਦੀ ਹਮਲਾ ਹੋਇਆ। ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਹਰਸਿਮਰਤ ਕੌਰ ਬਾਦਲ ਤੇ ਜਥੇਦਾਰ ਹਰਪ੍ਰੀਤ ਸਿੰਘ ਤੇ ਕੈਬਨਿਟ ਮੰਤਰੀ ਬੈਂਸ ਨੇ ਹਮਲੇ ਨਿਖੇਧੀ ਕੀਤੀ। ਜਥੇਦਾਰ ਨੇ ਕਿਹਾ ਕਿ ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਹਮਲਾ ਬਹੁਤ ਮੰਦਭਾਗਾ ਹੈ। ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉੱਥੋਂ ਦੀ ਸਰਕਾਰ ਨਾਲ ਰਾਬਤਾ ਕਰਕੇ ਜਲਦ ਤੋਂ ਜਲਦ ਉੱਥੇ ਮੌਜੂਦ ਸਿੱਖਾਂ ਨੂੰ ਸੁਰੱਖਿਅਤ ਬਾਹਰ ਲੈ ਕੇ ਆਉਂਦਾ ਜਾਵੇ।
ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਗੁਰਦੁਆਰੇ ‘ਤੇ ਹਮਲੇ ਦੀ ਨਿੰਦਾ ਕੀਤੀ ਤੇ ਉਨ੍ਹਾਂ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਤੇ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਸਖ਼ਤ ਨਿਖੇਧੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਏਕ ਓਂਕਾਰ ਦਾ ਉਪਦੇਸ਼ ਦਿੱਤਾ। ਇੱਕ ਵਿੱਚ ਪਰਮੇਸ਼ਵਰ। ਵਾਹਿਗੁਰੂ ਅੱਗੇ ਅਰਦਾਸ ਕਰਦਾ ਹੈ ਕਿ ਉਹ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਨੂੰ ਜਲਦੀ ਠੀਕ ਕਰਨ। ਭਾਰਤ ਸਰਕਾਰ ਨੂੰ ਬੇਨਤੀ ਤੁਰੰਤ ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 3 ਲੋਕ ਗੁਰਦੁਆਰੇ ਵਿੱਚੋਂ ਨਿਕਲ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਗੁਰਦੁਆਰੇ ਦੇ ਗਾਰਡ ਦੀ ਮੌਤ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 7-8 ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਪਰ ਗਿਣਤੀ ਦੀ ਪੁਸ਼ਟੀ ਨਹੀਂ ਹੋਈ ਹੈ। ਇਲਾਕੇ ਵਿੱਚ ਅਜੇ ਵੀ ਫਾਇਰਿੰਗ ਜਾਰੀ ਹੈ।