ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਪੰਜਾਬ ਦੀ ਵੱਡਮੁੱਲੀ ਵਿਰਾਸਤ ਹੈ। ਪੰਜਾਬ ਦਾ ਇਕ ਅਹਿਮ ਹਿੱਸਾ ਹੈ। ਪੰਜਬੀਆਂ ਦੀਆਂ ਭਾਵਨਾਵਾਂ ਸੰਸਥਾ ਨਾਲ ਬੇਹੱਦ ਜੁੜੀਆਂ ਹੋਈਆਂ ਹਨ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ। ਇਹ ਸਾਡਾ ਮਾਣ-ਸਨਮਾਨ ਹੈ।’
ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਨੂੰ ਲੈ ਕੇ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ’ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਸੁਣਵਾਈ 30 ਅਗਸਤ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਜੇ ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਨੀਤੀ ਲਾਗੂ ਹੋ ਜਾਂਦੀ ਹੈ ਤਾਂ ਇਸ ਮੁਤਾਬਕ ਜਿੱਥੇ ਚੰਡੀਗੜ੍ਹ ਦੇ ਸਰਕਾਰੀ ਕਾਲਜਾਂ ਅਤੇ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਵਿੱਚ ਕੰਮ ਕਰਦੇ ਲੈਕਚਰਾਰ 65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਰਹੇ ਹਨ, ਉਥੇ ਪੰਜਾਬ ਯੂਨੀਵਰਸਿਟੀ ਦੇ ਅਧਿਆਪਨ ਵਿਭਾਗਾਂ ਵਿਚ ਕੰਮ ਕਰ ਰਹੇ ਪ੍ਰੋਫ਼ੈਸਰ/ਲੈਕਚਰਾਰ ਅਤੇ ਇਸ ਨਾਲ ਸਬੰਧਤ ਵਿਭਾਗਾਂ ਦੇ ਪ੍ਰੋ. ਕਾਲਜ, ਆਪਣੇ ਮੌਜੂਦਾ ਨਿਯਮਾਂ ਅਨੁਸਾਰ 60 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: